128 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
Thursday, Dec 28, 2017 - 12:59 AM (IST)
ਬਟਾਲਾ, (ਬੇਰੀ)- ਐਕਸਾਈਜ਼ ਵਿਭਾਗ ਵੱਲੋਂ ਪਿੰਡ ਕੋਠੇ ਵਿਖੇ ਛਾਪੇਮਾਰੀ ਦੌਰਾਨ 128 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਸਰਕਲ ਕਾਦੀਆਂ ਦੀ ਇੰਸਪੈਕਟਰ ਮੈਡਮ ਨਰਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਏ. ਟੀ. ਓ. ਐੱਸ. ਐੱਸ ਚਹਿਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਸਮੇਤ ਛਾਪੇਮਾਰੀ ਕਰਦਿਆਂ ਥਾਣਾ ਘਣੀਏ-ਕੇ-ਬਾਂਗਰ ਅਧੀਨ ਆਉਂਦੇ ਪਿੰਡ ਕੋਠੇ ਤੋਂ 128 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ। ਮੈਡਮ ਵਾਲੀਆ ਨੇ ਅੱਗੇ ਦੱਸਿਆ ਕਿ ਨਾਜਾਇਜ਼ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਘਣੀਏ-ਕੇ-ਬਾਂਗਰ ਵਿਖੇ ਅਣਪਛਾਤੇ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ।
