12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
Thursday, Mar 09, 2023 - 08:44 PM (IST)
ਗੁਰਦਾਸਪੁਰ (ਹਰਮਨ, ਵਿਨੋਦ)-ਬਾਰ੍ਹਵੀਂ ਦੇ ਅੰਗਰੇਜ਼ੀ ਪੇਪਰ ਲੀਕ ਮਾਮਲੇ ’ਚ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ 24 ਫਰਵਰੀ ਨੂੰ ਥਾਣਾ ਸਿਟੀ ਦੀ ਪੁਲਸ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਸ਼ਿਕਾਇਤ ’ਤੇ ਇਸ ਸਬੰਧੀ ਮਾਮਲਾ ਦਰਜ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਗੈਂਗ ਦਾ ਪਰਦਾਫ਼ਾਸ਼, 6 ਬਦਮਾਸ਼ ਹਥਿਆਰਾਂ ਸਣੇ ਚੜ੍ਹੇ ਪੁਲਸ ਦੇ ਅੜਿੱਕੇ
ਮਾਮਲੇ ਦੀ ਤਫ਼ਤੀਸ਼ ਦੌਰਾਨ ਅਜੇ ਤੱਕ ਵੀਰ ਸਿੰਘ ਅਤੇ ਗਗਨ 2 ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ’ਚੋਂ ਵੀਰ ਸਿੰਘ ਇਕ ਮਸ਼ਹੂਰ ਵਿੱਦਿਅਕ ਅਕੈਡਮੀ ਨਾਲ ਸਬੰਧਤ ਹੈ। ਇਸ ਮਾਮਲੇ ਵਿਚ ਕੁਝ ਨਿੱਜੀ ਸਕੂਲ ਵੀ ਪੁਲਸ ਦੇ ਨਿਸ਼ਾਨੇ ’ਤੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪੇਪਰ ਲੀਕ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅੰਗਰੇਜ਼ੀ ਦਾ ਪੇਪਰ ਰੱਦ ਕਰ ਦਿੱਤਾ ਗਿਆ ਸੀ ਅਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਗੱਲ ਵੀ ਆਖੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ਵਿਧਾਨ ਸਭਾ ’ਚ ਭਖ਼ਿਆ ਮੂਸੇਵਾਲਾ ਕਤਲਕਾਂਡ ਦਾ ਮੁੱਦਾ, ਧਾਲੀਵਾਲ ਤੇ ਵੜਿੰਗ ਵਿਚਾਲੇ ਤਿੱਖੀ ਬਹਿਸ, ਪੜ੍ਹੋ Top 10