ਗੋਲ਼ੀ ਲੱਗਣ ਨਾਲ 12ਵੀਂ ਦੇ ਵਿਦਿਆਰਥੀ ਦੀ ਮੌਤ, ਪਿਛਲੇ ਮਹੀਨੇ ਸ਼ੂਟਿੰਗ ''ਚ ਜਿੱਤਿਆ ਸੀ ਗੋਲਡ ਮੈਡਲ

04/26/2023 4:39:47 AM

ਲੁਧਿਆਣਾ (ਰਿਸ਼ੀ)- ਥਾਣਾ ਸਦਰ ਦੇ ਜਸਦੇਵ ਨਗਰ ਇਲਾਕੇ ’ਚ ਸੋਮਵਾਰ ਨੂੰ ਆਪਣੇ ਘਰ ਬੰਦੂਕ ਦੀ ਸਫਾਈ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਨਨਕਾਣਾ ਪਬਲਿਕ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਅਨੂਪ ਸਿੰਘ ਦੇ ਕੈਨੇਡਾ ਤੋਂ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਮ੍ਰਿਤਕ ਦੀ ਪਛਾਣ ਇਸ਼ਪ੍ਰੀਤ (17) ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਰਾਸ਼ਟਰਪਤੀ ਮੁਰਮੂ, PM ਮੋਦੀ, CM ਮਾਨ ਸਣੇ ਕਈ ਸ਼ਖ਼ਸੀਅਤਾਂ ਨੇ ਪ੍ਰਗਟਾਇਆ ਦੁੱਖ

ਜਾਂਚ ਅਧਿਕਾਰੀ ਏ. ਐੱਸ. ਆਈ. ਏ. ਅਸ਼ਵਨੀ ਕੁਮਾਰ ਅਨੁਸਾਰ ਸੋਮਵਾਰ ਦੁਪਹਿਰ ਨੂੰ ਰੋਜ਼ਾਨਾ ਦੀ ਤਰ੍ਹਾਂ ਬੇਟਾ ਸਕੂਲ ਤੋਂ ਘਰ ਪਰਤਿਆ ਅਤੇ ਫਿਰ ਰਾਤ ਦਾ ਖਾਣਾ ਖਾਣ ਤੋਂ ਬਾਅਦ ਉਪਰਲੀ ਮੰਜ਼ਿਲ ’ਤੇ ਸਥਿਤ ਆਪਣੇ ਕਮਰੇ ’ਚ ਗਿਆ ਤਾਂ ਦੁਪਹਿਰ ਕਰੀਬ 2 ਵਜੇ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ, ਜਦੋਂ ਮਾਂ ਨੇ ਉੱਪਰ ਜਾ ਕੇ ਦੇਖਿਆ ਤਾਂ ਬੇਟਾ ਖੂਨ ਨਾਲ ਲੱਥਪੱਥ ਹਾਲਤ ’ਚ ਪਿਆ ਸੀ ਅਤੇ ਨੇੜੇ ਹੀ ਬੰਦੂਕ ਪਈ ਸੀ, ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਮੁਤਾਬਕ ਜਾਂਚ ’ਚ ਲੱਗਦਾ ਹੈ ਕਿ ਬੰਦੂਕ ਦੀ ਸਫਾਈ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ।

ਇਹ ਖ਼ਬਰ ਵੀ ਪੜ੍ਹੋ - ਕੇਰਲ 'ਚ ਬਣੀ 55 ਫੁੱਟ ਉੱਚੀ ਹਨੂੰਮਾਨ ਮੂਰਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਉਦਘਾਟਨ

ਪਿਛਲੇ ਮਹੀਨੇ ਸ਼ੂਟਿੰਗ 'ਚ ਜਿੱਤਿਆ ਸੀ ਗੋਲਡ ਮੈਡਲ

ਪੁਲਸ ਅਨੁਸਾਰ ਮ੍ਰਿਤਕ ਇਸ਼ਪ੍ਰੀਤ ਸ਼ੂਟਿੰਗ ਦਾ ਖਿਡਾਰੀ ਸੀ ਤੇ ਇਕ ਮਹੀਨਾ ਪਹਿਲਾਂ ਹੀ ਉਸ ਨੇ ਗੋਲਡ ਮੈਡਲ ਜਿੱਤਿਆ ਸੀ। ਇਸ਼ਪ੍ਰੀਤ 2 ਭੈਣਾਂ ਦਾ ਇਕਲੌਤਾ ਭਰਾ ਸੀ, ਵੱਡੀ ਭੈਣ ਕੈਨੇਡਾ ’ਚ ਪੜ੍ਹਦੀ ਹੈ, ਜੋ ਕਿ ਡਿਗਰੀ ਹਾਸਲ ਕਰਨਾ ਚਾਹੁੰਦੀ ਸੀ, ਜਿਸ ਕਾਰਨ ਪਿਤਾ ਉਸ ਕੋਲ ਚਲਾ ਗਿਆ ਜਦਕਿ ਘਰ ’ਚ ਛੋਟੀ ਭੈਣ, ਮਾਂ ਤੇ ਦਾਦਾ ਜੀ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra