12ਵੀਂ ਜਮਾਤ ''ਚ ਪੜ੍ਹਦੀ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ, ਸੁੰਨਸਾਨ ਥਾਂ ''ਤੇ ਲਿਜਾ ਕੇ ਕੀਤਾ ਜਬਰ-ਜ਼ਿਨਾਹ

Friday, Dec 02, 2022 - 06:14 PM (IST)

12ਵੀਂ ਜਮਾਤ ''ਚ ਪੜ੍ਹਦੀ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ, ਸੁੰਨਸਾਨ ਥਾਂ ''ਤੇ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-  ਬੇਟ ਇਲਾਕੇ ਦੇ ਕਿਸੇ ਪਿੰਡ ਵਿਚ ਆਪਣੀ ਨਾਨੀ ਕੋਲ ਰਹਿ ਕੇ ਪੜ੍ਹਾਈ ਕਰਨ ਵਾਲੀ ਬਾਰਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੜੀ ਦੇ ਬਿਆਨ ਦੇ ਆਧਾਰ 'ਤੇ ਲੱਕੀ ਸਿੰਘ ਉਰਫ਼0 ਲਾਡੋ ਪੁੱਤਰ ਕੇਹਰ ਸਿੰਘ ਵਾਸੀ ਰਾਜਾਪੁਰ (ਕਪੂਰਥਲਾ) ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ :  ਪਰਿਵਾਰ ਦੀਆਂ ਖ਼ੁਸ਼ੀਆਂ ਹੋਈਆਂ ਤਬਾਹ, 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਆਪਣੇ ਬਿਆਨ ਵਿਚ ਕੁੜੀ ਨੇ ਦੱਸਿਆ ਕਿ ਉਕਤ ਮੁਲਜ਼ਮ ਸਕੂਲ ਜਾਂਦੇ ਸਮੇਂ ਅਕਸਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ 28 ਨਵੰਬਰ ਨੂੰ  ਉਹ ਉਸ ਨੂੰ ਜ਼ਬਰਦਸਤੀ ਮੋਟਰਸਾਈਕਲ 'ਤੇ ਬੈਠਾ ਕੇ ਕਿਧਰੇ ਲੈ ਗਿਆ ਅਤੇ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਸ ਨੇ ਉਸ ਦਾ ਗਲਾ ਘੁੱਟਦੇ ਹੋਏ ਕੋਈ ਚੀਜ ਉਸ ਦੇ ਸਿਰ 'ਤੇ ਮਾਰੀ ਅਤੇ ਉਸ ਨੂੰ ਬੇਹੋਸ਼ ਕਰਕੇ ਕਿਸੇ ਸੁਨਸਾਨ ਜਗ੍ਹਾ 'ਤੇ ਲਿਜਾ ਕੇ ਉਸ ਨਾਲ ਜਬਰਦਸਤੀ ਸਰੀਰਕ ਸੰਬੰਧ ਬਣਾਏ। ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਕਮਲੇਸ਼ ਕੁਮਾਰੀ ਮਾਮਲੇ ਦੀ ਜਾਚ ਕਰ ਰਹੇ ਹਨ।

ਇਹ ਵੀ ਪੜ੍ਹੋ :  ਨਸ਼ੇ ਦੇ ਖ਼ਿਲਾਫ਼ ਮਿਸਾਲ ਬਣ ਕੇ ਉਭਰਿਆ ਜਲੰਧਰ ਦਾ ਪਿੰਡ ਰਾਣੀ ਭੱਟੀ, ਹੋ ਰਹੀਆਂ ਨੇ ਹਰ ਪਾਸੇ ਤਾਰੀਫ਼ਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News