ਦੁਖਦਾਈ ਖ਼ਬਰ: ਸੰਘਣੀ ਧੁੰਦ ''ਚ ਸਕੂਲ ਜਾ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ''ਚ ਮੌਤ

Tuesday, Jan 09, 2024 - 06:37 PM (IST)

ਦੁਖਦਾਈ ਖ਼ਬਰ: ਸੰਘਣੀ ਧੁੰਦ ''ਚ ਸਕੂਲ ਜਾ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ''ਚ ਮੌਤ

ਅੰਮ੍ਰਿਤਸਰ (ਦਲਜੀਤ ਸ਼ਰਮਾ)- ਅੰਮ੍ਰਿਤਸਰ ਵਿੱਚ ਅੱਜ ਸੰਘਣੀ ਧੁੰਦ ਕਾਰਨ ਸਰਕਾਰੀ ਸਕੂਲ ਖਾਸਾ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਨਾਲ ਭਿਆਨਕ ਹਾਦਸਾ ਵਾਪਰਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਵਿਦਿਆਰਥੀ ਦੀ ਮੌਕੇ 'ਤੇ ਮੌਤ ਹੋ ਗਈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਇਕ ਦਿਨ ਦਾ ਪੁਲਸ ਰਿਮਾਂਡ

ਜਾਣਕਾਰੀ ਮੁਤਾਬਕ ਤਿੰਨ ਵਿਦਿਆਰਥੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸੀ ਕਿ ਰਸਤੇ 'ਚ ਟਰੱਕ ਵੱਲੋਂ ਜ਼ੋਰਦਾਰ ਸਾਈਡ ਮਾਰੀ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੋ ਵਿਦਿਆਰਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਮ੍ਰਿਤਕ  ਵਿਦਿਆਰਥੀ ਦੀ ਪਛਾਣ  ਮਹਾਵੀਰ ਸਿੰਘ ਵਜੋਂ ਹੋਈ ਹੈ।  ਵਿਦਿਆਰਥੀ ਦੀ ਮੌਤ ਦਾ ਸਮਾਚਾਰ ਮਿਲਣ 'ਤੇ ਸਕੂਲ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਦੇ ਮ੍ਰਿਤਕ ਮਹਾਵੀਰ ਘਰ 'ਚ ਪਹੁੰਚ ਗਏ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ 'ਚ ਕੰਬਦੇ ਸਕੂਲਾਂ ਨੂੰ ਪੁੱਜੇ ਵਿਦਿਆਰਥੀ, ਸਰਕਾਰੀ ਹੁਕਮਾਂ ਦੇ ਬਾਵਜੂਦ ਵੀ ਖੁੱਲ੍ਹੇ ਰਹੇ ਜ਼ਿਆਦਾਤਰ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News