ਵੱਡੀ ਖ਼ਬਰ : ਪੰਜਾਬ ਸਰਕਾਰ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇਗੀ ''ਮੋਬਾਇਲ''
Tuesday, Apr 27, 2021 - 09:58 AM (IST)
ਚੰਡੀਗੜ੍ਹ (ਅਸ਼ਵਨੀ) : ਸਰਕਾਰੀ ਸਕੂਲਾਂ ਵਿਚ ਸੁਚਾਰੂ ਢੰਗ ਨਾਲ ਆਨਲਾਈਨ ਪੜ੍ਹਾਈ ਦੀ ਸਹੂਲਤ ਵਾਸਤੇ ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ ‘ਪੰਜਾਬ ਸਮਾਰਟ ਕੰਟੈਕਟ ਸਕੀਮ’ ਤਹਿਤ ਅਕਾਦਮਿਕ ਸੈਸ਼ਨ 2021-22 ਲਈ ਬਾਰ੍ਹਵੀਂ ਜਮਾਤ ਦੇ 2.15 ਲੱਖ ਵਿਦਿਆਰਥੀਆਂ ਨੂੰ ਮੋਬਾਈਲ ਫੋਨਾਂ ਦੀ ਵੰਡ ਲਈ ਰੂਪਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ।
ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੀਤੀ ਸ਼ਾਮ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਫੋਨਾਂ ਦੀ ਖਰੀਦ ਉਦਯੋਗ ਤੇ ਵਣਜ ਵਿਭਾਗ ਰਾਹੀਂ ਪੰਜਾਬ ਇਨਫੋਟੈਕ ਵੱਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਰਫ ਹੇਠਾਂ ਦੱਬਣ ਕਾਰਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਲਈ ਕੈਪਟਨ ਦਾ ਵੱਡਾ ਐਲਾਨ
ਇਕ ਲੱਖ ਅਹੁਦੇ ਭਰਨ ਦੀ ਪ੍ਰੀਕਿਰਿਆ ਨੂੰ ਕੀਤਾ ਤੇਜ਼
ਇਸ ਤਰ੍ਹਾਂ ਸਾਲ 2020 ਤੋਂ 2022 ਦੌਰਾਨ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਏਜੰਸੀਆਂ ਵਿਚ ਤਕਰੀਬਨ ਇਕ ਲੱਖ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਮੰਤਰੀ ਮੰਡਲ ਵੱਲੋਂ ਇਹ ਅਸਾਮੀਆਂ ਕਮਿਸ਼ਨ ਦੇ ਦਾਇਰੇ ਵਿੱਚ ਲਿਆ ਕੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਲਿਮੀਟੇਸ਼ਨ ਆਫ਼ ਫੰਕਸ਼ਨਸ) ਰੈਗੂਲੇਸ਼ਨ, 1955 ਦੇ ਭਾਗ-2ਬੀ ਵਿਚ ਸੋਧ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ