12ਵੇਂ ਦਿਨ 516500 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Thursday, Apr 22, 2021 - 01:17 AM (IST)

ਚੰਡੀਗੜ੍ਹ, (ਸ਼ਰਮਾ)- ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ ਬਾਰਵੇਂ ਦਿਨ 516500 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 516318 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ 516318 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ, ਜਿਸ ਵਿਚੋਂ ਪਨਗ੍ਰੇਨ ਵੱਲੋਂ 121323 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 129166 ਮੀਟ੍ਰਿਕ ਟਨ ਅਤੇ ਪਨਸਪ ਵਲੋਂ 107478 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 63269 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐੱਫ.ਸੀ.ਆਈ. ਵਲੋਂ 53628 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਨਾਲ ਪੰਜਾਬ ਵਿਚ ਜਨਤਕ ਵੰਡ ਲਈ 41454 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਬਾਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿਚ ਕੁਲ 6058780 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।       


Bharat Thapa

Content Editor

Related News