ਸਿੱਖਿਆ ਬੋਰਡ ਨੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਕੀਤੇ ਰੋਲ ਨੰਬਰ ਜਾਰੀ

Thursday, Feb 21, 2019 - 08:21 PM (IST)

ਸਿੱਖਿਆ ਬੋਰਡ ਨੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਕੀਤੇ ਰੋਲ ਨੰਬਰ ਜਾਰੀ

ਮੋਹਾਲੀ, (ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ, ਓਪਨ ਸਕੂਲ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਲਈ, ਕੰਪਾਰਟਮੈਂਟ, ਰੀ-ਅਪੀਅਰ ਆਦਿ ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ ਆਰੰਭ ਹੋ ਰਹੀਆਂ ਹਨ। ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਰੈਗੁਲਰ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲਾਂ ਦੀ ਲਾਗ-ਇਨ-ਆਈ. ਡੀ. 'ਤੇ ਅਪਲੋਡ ਕੀਤੇ ਜਾ ਚੁੱਕੇ ਹਨ ਅਤੇ ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਲਈ, ਕੰਪਾਰਟਮੈਂਟ, ਰੀ-ਅਪੀਅਰ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਆਨਲਾਈਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਸਕੂਲ ਮੁਖੀ ਆਪਣੇ ਸਕੂਲ ਨਾਲ ਸਬੰਧਤ ਰੋਲ ਨੰਬਰ ਆਪਣੇ ਸਕੂਲ ਦੀ ਲਾਗ ਇਨ ਆਈ. ਡੀ. ਤੋਂ ਡਾਊਨਲੋਡ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਵਾਧੂ ਵਿਸ਼ਾ ਜਾਂ ਕਾਰਗੁਜ਼ਾਰੀ ਵਧਾਉਣ ਲਈ ਕੰਪਾਰਟਮੈਂਟ ਜਾਂ ਰੀ-ਅਪੀਅਰ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀ ਆਪਣਾ ਰੋਲ ਨੰਬਰ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਣਗੇ। ਬੋਰਡ ਵੱਲੋ ਵੱਖਰੇ ਤੌਰ 'ਤੇ ਕੋਈ ਵੀ ਰੋਲ ਨੰਬਰ ਸਲਿਪ ਡਾਕ ਰਾਹੀਂ ਨਹੀਂ ਭੇਜੀ ਜਾਵੇਗੀ। ਜੇਕਰ ਰੋਲ ਨੰਬਰ ਸਲਿੱਪ 'ਚ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਹਰ ਹਾਲਤ ਵਿਚ 28 ਫਰਵਰੀ ਤੱਕ ਕਰਵਾਉਣਗੇ। 23 ਅਤੇ 24 ਫਰਵਰੀ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਮੁੱਖ ਦਫਤਰ ਆਮ ਦਿਨਾਂ ਵਾਂਗ ਖੁੱਲ੍ਹਾ ਰਹੇਗਾ। ਇਸ ਤੋਂ ਇਲਾਵਾ ਜਿਨ੍ਹਾਂ ਪ੍ਰੀਖਿਆਰਥੀਆਂ ਵੱਲੋਂ ਪ੍ਰੀਖਿਆ ਦੇਣ ਸਬੰਧੀ ਫੀਸ ਜਮ੍ਹਾਂ ਕਰਵਾਈ ਗਈ ਹੋਵੇ ਪਰ ਰੋਲ ਨੰਬਰ ਪ੍ਰਾਪਤ ਨਹੀਂ ਹੋਇਆ, ਅਜਿਹੇ ਪ੍ਰੀਖਿਆਰਥੀ ਆਪਣੇ ਯੋਗਤਾ ਸਰਟੀਫਿਕੇਟ ਦੀ ਤਸਦੀਕਸ਼ੁਦਾ ਫੋਟੋ ਕਾਪੀ, ਦੋ ਫੋਟੋਆਂ ਅਤੇ ਜਮ੍ਹਾਂ ਕਰਵਾਈ ਗਈ ਫੀਸ ਦੀ ਰਸੀਦ ਦੀ ਅਸਲ ਕਾਪੀ ਲੈ ਕੇ ਮੁੱਖ ਦਫਤਰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ ਸੰਪਰਕ ਕਰ ਸਕਦੇ ਹਨ।


author

KamalJeet Singh

Content Editor

Related News