12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ, ਤਿੰਨਾਂ ਦੇ 500 'ਚੋਂ 500 ਅੰਕ
Wednesday, May 13, 2026 - 01:16 PM (IST)
ਮੋਹਾਲੀ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਰਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ ਮੈਰਿਟ ਸੂਚੀ ਵਿਚ ਕੁੜੀਆਂ ਨੇ ਮੁੜ ਆਪਣਾ ਦਬਦਬਾ ਬਣਾਈ ਰੱਖਿਆ ਹੈ। ਇਥੇ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸੂਬੇ ਦੇ ਪਹਿਲੇ ਤਿੰਨਾਂ ਸਥਾਨਾਂ ’ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ।
ਇਹ ਵੀ ਪੜ੍ਹੋ : ਡਿਫਾਲਟਰਾਂ ਨੂੰ ਲੈ ਕੇ ਪਾਵਰਕਾਮ ਦਾ ਸਖ਼ਤ ਕਦਮ, ਪੰਜਾਬ ਦੇ ਇਨ੍ਹਾਂ ਬਿਜਲੀ ਕੁਨੈਕਸ਼ਨਾਂ ਨੂੰ ਦਿੱਤਾ ਇਕ ਹਫਤੇ ਦਾ ਸਮਾਂ
ਪਹਿਲੇ ਸਥਾਨ 'ਤੇ ਸੁਪਨੀਤ ਕੌਰ, ਗੁਰੂ ਕੁਲ ਅਕੈਡਮੀ ਪਬਲਿਕ ਸੀਨੀ. ਸੈਕੰ. ਸਕੂਲ, ਉੱਭਾ ਮਾਨਸਾ ਰਹੀ ਹੈ ਜਿਸ ਨੇ 500/500 ਅੰਕ ਹਾਸਲ ਕੀਤੇ ਹਨ। ਦੂਜਾ ਸਥਾਨ 'ਤੇ ਸੁਹਾਨੀ ਚੌਹਾਨ, ਬੀ.ਸੀ.ਐਮ. ਸੀਨੀ. ਸੈਕੰ. ਸਕੂਲ, ਜਮਾਲਪੁਰ ਕਲੋਨੀ, ਲੁਧਿਆਣਾ ਰਹੀ ਹੈ, ਜਿਸ ਨੇ 500/500 ਅੰਕ ਹਾਸਲ ਕੀਤੇ ਹਨ। ਤੀਜਾ ਸਥਾਨ ਦਿਵਵਾਂਸੀ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀ. ਸੈਕੰ. ਸਕੂਲ, ਸ਼ਿਮਲਾਪੁਰੀ, ਲੁਧਿਆਣਾ ਨੇ ਹਾਸਲ ਕੀਤਾ ਹੈ, ਜਿਸ ਨੇਵੀ 500/500 ਅੰਕ ਹਾਸਲ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
