12ਵੀਂ ਦੇ ਵਿਦਿਆਰਥੀ ਨੇ ਸ਼ੱਕੀ ਹਾਲਾਤ ’ਚ ਲਿਆ ਫਾਹ
Monday, Jul 23, 2018 - 07:19 AM (IST)

ਲੁਧਿਆਣਾ, (ਰਿਸ਼ੀ)- ਡਾਬਾ ਇਲਾਕੇ ਵਿਚ ਰਹਿਣ ਵਾਲੇ 12ਵੀਂ ਕਲਾਸ ਦੇ ਵਿਦਿਆਰਥੀ ਨੇ ਸ਼ਨੀਵਾਰ ਦੇਰ ਰਾਤ ਘਰ ਵਿਚ ਸ਼ੱਕੀ ਹਾਲਾਤ ਵਿਚ ਫਾਹ ਲੈ ਕੇ ਆਤਮ-ਹੱਤਿਆ ਕਰ ਲਈ। ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਸ ਨੇ ਐਤਵਾਰ ਨੂੰ ਉਸ ਦੇ ਪਿਤਾ ਸੰਦੀਪ ਸਿੰਘ ਦੇ ਬਿਆਨ ’ਤੇ ਧਾਰਾ-174 ਦੀ ਕਾਰਵਾਈ ਕਰ ਕੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਸਪੁਰਦ ਕਰ ਦਿੱਤੀ। ਥਾਣਾ ਮੁਖੀ ਐੱਸ. ਆਈ. ਪਵਿੱਤਰ ਸਿੰਘ ਅਨੁਸਾਰ ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (17) ਦੇ ਰੂਪ ਵਿਚ ਹੋਈ। ਉਸ ਦਾ ਪਿਤਾ ਡਰਾਈਵਰ ਹੈ।