‘12ਵੀਂ ਦੇ ਵਿਦਿਆਰਥੀਆਂ ਨੂੰ ਮਾਨਸਿਕ ਪੀੜਾ ’ਚੋਂ ਬਾਹਰ ਕੱਢਿਆ ਜਾਵੇ, ਰੱਦ ਹੋਈਆਂ ਪ੍ਰੀਖਿਆਵਾਂ ਦੀ ਫੀਸ ਰਿਫੰਡ ਕਰਨ’
Tuesday, May 04, 2021 - 12:13 PM (IST)
ਅੰਮ੍ਰਿਤਸਰ (ਦਲਜੀਤ) - ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਸਰਕਾਰ ਪਾਸੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਬਾਰੇ ਫ਼ੈਸਲਾ ਲੈ ਕੇ ਵਿਦਿਆਰਥੀਆਂ ਨੂੰ ਮਾਨਸਿਕ ਪੀੜਾ ’ਚੋਂ ਬਾਹਰ ਕੱਢਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਹਾਲਤਾਂ ਵਿੱਚ ਮਾਰਚ ਮਹੀਨੇ ਤੱਕ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਨਿਪਟ ਚੁੱਕੀ ਹੁੰਦੀ ਹੈ ਪਰ ਇਸ ਵਾਰ ਕੋਰੋਨਾ ਲਾਗ ਕਾਰਣ ਪ੍ਰੀਖਿਆ ਨੂੰ ਅੱਗੇ ਤੋਂ ਅੱਗੇ ਲਟਕਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
ਆਗੂਆਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਇਸ ਸਕੂਲੀ ਸੈਸ਼ਨ ਦਾ ਬਹੁਤਾ ਹਿੱਸਾ ਸਕੂਲਾਂ ਤੋਂ ਬਾਹਰ ਹੀ ਬੀਤਿਆ ਹੈ। ਹੁਣ ਵੀ ਮਾਰਚ ਮਹੀਨੇ ਤੋਂ ਵਿਦਿਆਰਥੀ ਸਕੂਲੋਂ ਬਾਹਰ ਹਨ, ਜਿਸ ਕਾਰਨ ਵਿਦਿਆਰਥੀ ਪ੍ਰੀਖਿਆ ਪ੍ਰਤੀ ਕਾਫ਼ੀ ਚਿੰਤਤ ਹਨ। ਉਹ ਮਾਨਸਿਕ ਪੀੜਾ ਵਿੱਚੋਂ ਲੰਘ ਰਹੇ ਹਨ ਕਿ ਉਨ੍ਹਾਂ ਦੇ ਪੇਪਰ ਹੋਣਗੇ ਵੀ ਕਿ ਨਹੀਂ। ਇਸ ਦਾ ਕਾਰਨ ਇਹ ਹੈ ਕਿ ਪਹਿਲਾਂ 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਵੀ ਕਿਤੇ ਨਾ ਕਿਤੇ ਅਜਿਹੀ ਉਮੀਦ ਹੈ, ਜਿਸ ਕਾਰਣ ਉਨ੍ਹਾਂ ਦਾ ਪਡ਼੍ਹਾਈ ਨਾਲੋਂ ਰਾਬਤਾ ਟੁੱਟ ਚੁੱਕਾ ਹੈ।
ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ
ਇਸ ਲਈ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘੁਬੀਰ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਮੁੱਖ ਬੁਲਾਰਾ ਹਰਦੀਪ ਟੋਡਰਪੁਰ, ਪ੍ਰੈੱਸ ਸਕੱਤਰ ਪਵਨ ਕੁਮਾਰ ਆਦਿ ਤੋਂ ਇਲਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਜਰਮਨਜੀਤ ਸਿੰਘ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਵਿਦਿਆਰਥੀਆਂ ਦੀ 12ਵੀਂ ਜਮਾਤ ਦੀ ਪ੍ਰੀਖਿਆ ਬਾਰੇ ਫ਼ੈਸਲਾ ਲੈ ਕੇ ਵਿਦਿਆਰਥੀਆਂ ਨੂੰ ਮਾਨਸਿਕ ਰਾਹਤ ਦਿੱਤੀ ਜਾਵੇ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ
ਆਗੂਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ ਤੇ 10ਵੀਂ ਜਮਾਤ ਦੀਆਂ ਰੱਦ ਕੀਤੀਆਂ ਜਾ ਚੁੱਕੀਆਂ ਬੋਰਡ ਪ੍ਰੀਖਿਆਵਾਂ ਦੀ, ਪੰਜਾਬ ਭਰ ’ਚੋਂ ਕਰੋਡ਼ਾਂ ਰੁਪਇਆਂ ਵਿੱਚ ਇਕੱਠੀ ਕੀਤੀ ਪ੍ਰੀਖਿਆ ਫ਼ੀਸ, ਫੌਰੀ ਵਿਦਿਆਰਥੀਆਂ ਨੂੰ ਰੀਫੰਡ ਕੀਤੇ ਜਾਣ ਦੀ ਮੰਗ ਨੂੰ ਵੀ ਦੁਹਰਾਇਆ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ