ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ''ਚ ਬੈਠੇ 13 ਮੁਲਜ਼ਮ ਗ੍ਰਨੇਡ ਲਾਂਚਰ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
Saturday, Apr 19, 2025 - 04:40 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਪੁਲਸ ਦੀ ਟੀਮ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਅਤੇ ਬੱਬਰ ਖਾਲਸਾ ਨਾਲ ਜੁੜੇ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਇਕ ਮੁਲਜ਼ਮ ਨਾਬਾਲਗ ਹੈ। 4 ਦਿਨਾਂ ਤੋਂ ਚੱਲ ਰਹੇ ਪੰਜਾਬ ਪੁਲਸ ਦੇ ਆਪਰੇਸ਼ਨ ਵਿਚ ਦੋ ਅੱਤਵਾਦੀ ਮਾਡਿਊਲ ਨੂੰ ਫੜਿਆ ਹੈ। ਪੁਲਸ ਦਾ ਦਾਅਵਾ ਹੈ ਕਿ ਪੰਜਾਬ ਵਿਚ ਟਾਰਗੇਟ ਕਿਲਿੰਗ ਦਾ ਟਾਸਕ ਮਿਲਿਆ ਸੀ। ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਤੋਂ 2 ਰਾਕੇਟ ਪ੍ਰੋਪੇਲਡ ਗ੍ਰਨੇਡ (ਆਰ. ਪੀ. ਜੀ), 1 ਗ੍ਰਨੇਡ ਲਾਂਚਰ, 2.5 ਕਿਲੋਗ੍ਰਾਮ ਵਜ਼ਨ ਦੇ ਦੋ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ. ਈ. ਡੀ), ਡੈਟੋਨੇਟਰ, 2 ਹੈਂਡ ਗ੍ਰਨੇਡ, ਰਿਮੋਟ ਕੰਟਰੋਲ ਅਤੇ 2 ਕਿਲੋ ਰਾਇਲ ਡੈਮੋਲਿਸ਼ਨ ਐਕਸਪਲੋਸਿਵ (ਆਰ. ਡੀ. ਐਕਸ), 5 ਪਿਸਤੌਲ (ਬੇਰੇਟਾ ਅਤੇ ਗਲੌਕ), 6 ਮੈਗਜ਼ੀਨ, 44 ਕਾਰਤੂਸ, 1 ਵਾਇਰਲੈੱਸ ਸੈੱਟ ਅਤੇ 3 ਵਾਹਨ ਬਰਾਮਦ ਕੀਤੇ ਗਏ ਹਨ।
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਇਹ ਲੋਕ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਕਈ ਪੁਲਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਵੀ ਯੋਜਨਾ ਬਣਾ ਰਹੇ ਸਨ। ਜਲਦੀ ਹੀ ਸਾਰਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਇਆ ਵੱਡਾ ਖ਼ਤਰਾ! ਅਚਾਨਕ ਆ ਖੜ੍ਹੀ ਹੋਈ ਨਵੀਂ ਮੁਸੀਬਤ
ਦੋ ਮਾਡਿਊਲ ਦਾ ਹੋਇਆ ਪਰਦਾਫਾਸ਼
ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੋ ਖ਼ੁਫ਼ੀਆ ਜਾਣਕਾਰੀ ਆਧਾਰਿਤ ਆਪ੍ਰੇਸ਼ਨਾਂ ਵਿੱਚ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ) ਦੁਆਰਾ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਆਈ. ਐੱਸ. ਆਈ. ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਤੋਂ ਪੁਲਸ ਨੇ 2 ਆਰ. ਪੀ. ਜੀ (ਇਕ ਲਾਂਚਰ ਸਮੇਤ), 2 ਆਈ. ਈ. ਡੀ (2.5 ਕਿਲੋਗ੍ਰਾਮ ਹਰੇਕ), ਡੈਟੋਨੇਟਰਾਂ ਵਾਲੇ 2 ਹੈਂਡ ਗ੍ਰਨੇਡ, ਰਿਮੋਟ ਕੰਟਰੋਲ ਵਾਲਾ 2 ਕਿਲੋ ਆਰ. ਡੀ. ਐਕਸ, 5 ਪਿਸਤੌਲ (ਬੇਰੇਟਾ ਅਤੇ ਗਲੌਕ), 6 ਮੈਗਜ਼ੀਨਾਂ, 44 ਕਾਰਤੂਸ, 1 ਵਾਇਰਲੈੱਸ ਸੈੱਟ ਅਤੇ 3 ਗੱਡੀਆ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਈ-ਰਿਕਸ਼ਾ 'ਚ ਸਵਾਰ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਪਹਿਲੇ ਮਾਡਿਊਲ ਦੇ ਚਾਰ ਗੁਰਗੇ ਕੀਤੇ ਗਏ ਗ੍ਰਿਫ਼ਤਾਰ
ਪਹਿਲੇ ਮਾਡਿਊਲ ਵਿੱਚ ਫਰਾਂਸ-ਆਧਾਰਿਤ ਬੱਬਰ ਖਾਲਸਾ ਦਾ ਲਿੰਕ ਸਾਹਮਣੇ ਆਇਆ ਹੈ। ਜਿਸ ਵਿੱਚ ਪੁਲਸ ਨੇ ਮਾਸਟਰਮਾਈਂਡ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ, ਵਾਸੀ ਹੁਸ਼ਿਆਰਪੁਰ ਦਾ ਨਾਂਅ ਦੱਸਿਆ ਹੈ। ਫਰਾਂਸ ਵਿੱਚ ਬੈਠ ਕੇ ਆਪਣੇ ਗੁੰਡਿਆਂ ਰਾਹੀਂ ਦੇਸ਼ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।
ਉਸ ਦੇ ਸਾਥੀਆਂ ਤੋਂ ਪੁਲਸ ਨੇ ਇਕ ਲੋਡਿਡ ਆਰ. ਪੀ. ਜੀ, 2 ਆਈ. ਈ. ਡੀ (2.5 ਕਿਲੋਗ੍ਰਾਮ ਹਰੇਕ), ਡੈਟੋਨੇਟਰਾਂ ਵਾਲੇ 2 ਗ੍ਰਨੇਡ, 2 ਕਿਲੋ ਆਰ. ਡੀ. ਐਕਸ (ਰਿਮੋਟ-ਕੰਟਰੋਲ), 3 ਪਿਸਤੌਲ, 6 ਮੈਗਜ਼ੀਨ, 34 ਜ਼ਿੰਦਾ ਕਾਰਤੂਸ, 1 ਵਾਇਰਲੈੱਸ ਸੈੱਟ ਅਤੇ ਹੋਰ ਸਾਮਾਨ ਬਰਾਮਦ ਕੀਤਾ। ਫੜੇ ਗਏ ਮੁਲਜ਼ਮਾਂ ਵਿੱਚ ਜਤਿੰਦਰ ਉਰਫ਼ ਹਨੀ, ਜਗਜੀਤ ਉਰਫ਼ ਜੱਗਾ (ਕਪੂਰਥਲਾ), ਹਰਪ੍ਰੀਤ ਅਤੇ ਜਗਰੂਪ (ਹੁਸ਼ਿਆਰਪੁਰ) ਸ਼ਾਮਲ ਹਨ। ਉਨ੍ਹਾਂ ਵਿਰੁੱਧ ਅੰਮ੍ਰਿਤਸਰ ਐੱਸ. ਐੱਸ. ਓ. ਸੀ. ਵਿੱਚ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਸ਼ਰਮਸਾਰ ਕਰਦੀ ਘਟਨਾ! ਹੋਟਲ 'ਚ ਲਿਜਾ ਕੁੜੀ ਨਾਲ ਕੀਤਾ ਸਮੂਹਿਕ ਜਬਰ-ਜ਼ਿਨਾਹ
ਦੂਜਾ ਮਾਡਿਊਲ ਗ੍ਰੀਸ ਅਤੇ ਪਾਕਿਸਤਾਨ ਨਾਲ ਸਬੰਧਤ
ਪ੍ਰਾਪਤ ਜਾਣਕਾਰੀ ਅਨੁਸਾਰ ਦੂਜਾ ਮਾਡਿਊਲ ਯੂਨਾਨ ਅਤੇ ਪਾਕਿਸਤਾਨ ਸਥਿਤ ਅੱਤਵਾਦੀਆਂ ਦੁਆਰਾ ਚਲਾਇਆ ਜਾ ਰਿਹਾ ਹੈ। ਇਸ ਦੀਆਂ ਕਾਰਵਾਈਆਂ ਵਿੱਚ ਸਭ ਤੋਂ ਪ੍ਰਮੁੱਖ ਕੰਨ ਜਸਵਿੰਦਰ ਉਰਫ਼ ਮੰਨੂ ਅਗਵਾਨ ਵਾਸੀ ਗੁਰਦਾਸਪੁਰ (ਯੂਨਾਨ ਵਿੱਚ ਲੁਕਿਆ ਹੋਇਆ) ਅਤੇ ਪਾਕਿਸਤਾਨ ਸਥਿਤ ਹਰਵਿੰਦਰ ਰਿੰਦਾ ਹਨ। ਜਿਸ ਵਿੱਚ ਪੁਲਸ ਨੇ ਇਕ ਨਾਬਾਲਗ ਸਮੇਤ ਕੁੱਲ੍ਹ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਨ੍ਹਾਂ ਤੋਂ 1 ਆਰ. ਪੀ. ਜੀ. ਲਾਂਚਰ, 2 ਪਿਸਤੌਲ (ਬੇਰੇਟਾ ਅਤੇ ਗਲੌਕ), 10 ਕਾਰਤੂਸ, 3 ਵਾਹਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਪੰਜਾਬ ਨੂੰ ਦਹਿਲਾਉਣ ਦੀ ਯੋਜਨਾ ਬਣਾ ਰਹੇ ਸਨ। ਜਲਦੀ ਹੀ ਸਾਰਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e