ਜਲੰਧਰ ਜ਼ਿਲ੍ਹੇ ਦੀ ਇਸ ਫੈਕਟਰੀ ''ਚ ਚੱਲ ਰਿਹਾ ਸੀ ਗਊਆਂ ਨੂੰ ਵੱਢਣ ਦਾ ਕੰਮ, 13 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ

08/07/2023 4:17:30 PM

ਜਲੰਧਰ/ਆਦਮਪੁਰ (ਸੁਨੀਲ)- ਥਾਣਾ ਆਦਮਪੁਰ ਅਧੀਨ ਆਉਂਦੇ ਪਿੰਡ ਧੋਗੜੀ ਵਿੱਚ ਇਕ ਫੈਕਟਰੀ ਵਿੱਚੋਂ ਕੁਇੰਟਲ ਗਊ ਮਾਸ ਅਤੇ 13 ਮੁਸਲਮਾਨਾਂ ਨੂੰ ਆਦਮਪੁਰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਕੌਮੀ ਪ੍ਰਧਾਨ ਗਊ ਰੱਖਿਆ ਦਲ ਨੇ ਦੱਸਿਆ ਕਿ ਗਊਆਂ ਨੂੰ ਵੱਢ ਕੇ ਰੱਖਿਆ ਜਾ ਰਿਹਾ ਸੀ ਅਤੇ ਮੌਕੇ 'ਤੇ ਰੋਹਿਤ ਜੋਸ਼ੀ, ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਅਤੇ ਉਨ੍ਹਾਂ ਦੀ ਟੀਮ ਥਾਣਾ ਆਦਮਪੁਰ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਮਗਰੋਂ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ।

ਪੁਲਸ ਪਾਰਟੀ ਨਾਲ ਪਹੁੰਚੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਛਾਪੇਮਾਰੀ ਦੌਰਾਨ 13 ਮੁਸਲਿਮ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਆਦਮਪੁਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬੀਫ ਨਾਲ ਭਰਿਆ ਇਕ ਕੰਟੇਨਰ ਬਰਾਮਦ ਕੀਤਾ। ਐੱਸ. ਐੱਚ. ਓ. ਮਨਜੀਤ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਫੜੇ ਗਏ 13 ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼

ਉਨ੍ਹਾਂ ਦੱਸਿਆ ਕਿ ਪੁਲਸ ਨੇ ਕੰਟੇਨਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਸੋਚਣ ਵਾਲੀ ਗੱਲ ਹੈ ਕਿ ਪੁਲਸ ਨੂੰ ਇਸ ਬਾਰੇ ਪਤਾ ਕਿਉਂ ਨਹੀਂ ਲੱਗ ਸਕਿਆ। ਪੁਲਸ ਜਾਂਚ ਤੋਂ ਬਾਅਦ ਇਸ ਮਾਮਲੇ 'ਚ ਫੈਕਟਰੀ ਮਾਲਕ ਨੂੰ ਨਾਮਜ਼ਦ ਕਰਨ ਬਾਰੇ ਵੀ ਸੋਚ ਰਹੀ ਹੈ। ਇਹ ਘਿਨੌਣਾ ਕੰਮ ਨੇਹਾ ਟੋਕਾ ਫੈਕਟਰੀ ਵਿੱਚ ਚੱਲ ਰਿਹਾ ਸੀ। ਪੁਲਸ ਵੱਲੋਂ ਫੈਕਟਰੀ ਮਾਲਕ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ ਅਤੇ ਫੈਕਟਰੀ ਮਾਲਕ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅਮਰੀਕਾ ਦੀ ਧਰਤੀ 'ਤੇ ਬਲਾਚੌਰ ਦੇ ਨੌਜਵਾਨ ਦੀ ਮੌਤ, 25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri