ਲੋਕ ਸਭਾ ਚੋਣਾਂ: ਪੰਜਾਬ ''ਚ ਪਹਿਲੇ ਦਿਨ 13 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

Wednesday, May 08, 2024 - 06:56 PM (IST)

ਲੋਕ ਸਭਾ ਚੋਣਾਂ: ਪੰਜਾਬ ''ਚ ਪਹਿਲੇ ਦਿਨ 13 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਚੰਡੀਗੜ੍ਹ: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟ ਲਈ 7 ਮਈ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਫਰੀਦਕੋਟ ਅਤੇ ਸੰਗਰੂਰ ਤੋਂ ਇਕ-ਇਕ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਸਭ ਤੋਂ ਵੱਧ ਪੰਜ ਨਾਮਜ਼ਦਗੀ ਪੱਤਰ ਫਿਰੋਜ਼ਪੁਰ ਤੋਂ ਭਰੇ ਗਏ ਹਨ। ਇਥੇ 2 ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਪਟਿਆਲਾ ਤੋਂ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਕੋਵਿਸ਼ੀਲਡ ਦੇ Side Effects ਦੀ ਚਰਚਾ ਵਿਚਾਲੇ ਕੰਪਨੀ ਦਾ ਵੱਡਾ ਫ਼ੈਸਲਾ, ਦੁਨੀਆ ਭਰ ਤੋਂ ਵਾਪਸ ਮੰਗਵਾਈ ਵੈਕਸੀਨ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਉੱਥੇ ਹੀ ਅੰਮ੍ਰਿਤਸਰ ਤੋਂ ਕਮਿਊਨਿਸਟ ਪਾਰਟੀ ਆਫ ਇੰਡੀਆ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ, ਹੁਸ਼ਿਆਰਪੁਰ ਤੋਂ ਇਕ ਆਜ਼ਾਦ ਉਮੀਦਵਾਰ, ਆਨੰਦਪੁਰ ਸਾਹਿਬ ਤੋਂ ਪੰਜਾਬ ਨੈਸ਼ਨਲ ਪਾਰਟੀ, ਫਰੀਦਕੋਟ ਤੋਂ ਇਕ ਆਜ਼ਾਦ ਅਤੇ ਸੰਗਰੂਰ ਤੋਂ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। 

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਦਰਦਨਾਕ ਹਾਦਸਾ, ਘੜੁੱਕੇ ਦੀ ਟੱਕਰ ਨਾਲ ਹਾਕਰ ਦੀ ਹੋਈ ਮੌਤ

ਇਸੇ ਤਰ੍ਹਾਂ ਪਟਿਆਲਾ ਤੋਂ 2 ਆਜ਼ਾਦ ਅਤੇ ਇਕ ਭਾਰਤੀਯ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਫਿਰੋਜ਼ਪੁਰ ਤੋਂ 2 ਉਮੀਦਵਾਰਾਂ ਨੇ ਦੋ-ਦੋ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਇਲਾਵਾ ਇਕ ਆਜ਼ਾਦ ਉਮੀਦਵਾਰ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।   

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News