ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Saturday, May 30, 2026 - 06:35 PM (IST)

ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੇ ਅੱਜ ਪਹਿਲੇ ਦਿਨ ਗੁਰਦਾਸਪੁਰ ਨਗਰ ਕੌਂਸਲ ਤੋਂ 13 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ। ਦੀਨਾਨਗਰ ਅਤੇ ਕਾਦੀਆਂ ਨਗਰ ਕੌਂਸਲ ਲਈ ਅੱਜ ਕੋਈ ਨਾਮਜ਼ਦਗੀ ਨਹੀਂ ਹੋਈ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ ਕੀਤਾ ਉਦਘਾਟਨ

ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਹੈ। ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ

ਦੱਸਣਯੋਗ ਹੈ ਕਿ ਨਗਰ ਕੌਂਸਲ ਗੁਰਦਾਸਪੁਰ ਦੇ ਕੁਲ 29 ਵਾਰਡ ਅਤੇ 70 ਪੋਲਿੰਗ ਬੂਥ ਹਨ। ਕੁਲ ਵੋਟਰ 69801 ਹਨ, ਜਿਨ੍ਹਾਂ ਵਿੱਚ 36131 ਪੁਰਸ਼, 33668 ਮਹਿਲਾਵਾਂ ਅਤੇ 2 ਅਦਰਜ਼ ਹਨ। ਇਸੇ ਤਰ੍ਹਾਂ ਦੀਨਾਨਗਰ ਨਗਰ ਕੌਂਸਲ ਦੇ 15 ਵਾਰਡ ਅਤੇ 21 ਪੋਲਿੰਗ ਬੂਥ ਹਨ। ਕੁਲ ਵੋਟਰ 19242 ਹਨ, ਜਿਨ੍ਹਾਂ ਵਿੱਚ 10083 ਪੁਰਸ਼, 9156 ਮਹਿਲਾਵਾਂ ਅਤੇ 3 ਅਦਰਜ਼ ਹਨ। ਇਸੇ ਤਰ੍ਹਾਂ ਨਗਰ ਕੌਂਸਲ ਕਾਦੀਆਂ ਦੇ 15 ਵਾਰਡ ਅਤੇ 18 ਪੋਲਿੰਗ ਬੂਥ ਹਨ। ਕੁਲ ਵੋਟਰ 15948 ਹਨ, ਜਿਨ੍ਹਾਂ ਵਿੱਚ 8447 ਪੁਰਸ਼, 7498 ਮਹਿਲਾਵਾਂ ਅਤੇ 3 ਅਦਰਜ਼ ਹਨ।

ਇਹ ਵੀ ਪੜ੍ਹੋ- ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News