ਅਹਿਮ ਖ਼ਬਰ : ਆਂਗਣਵਾੜੀ ਕੇਂਦਰਾਂ ’ਚ ਵੀ 13 ਤੱਕ ਛੁੱਟੀਆਂ ਦਾ ਹੋਇਆ ਐਲਾਨ

Tuesday, Jul 11, 2023 - 02:57 AM (IST)

ਅਹਿਮ ਖ਼ਬਰ : ਆਂਗਣਵਾੜੀ ਕੇਂਦਰਾਂ ’ਚ ਵੀ 13 ਤੱਕ ਛੁੱਟੀਆਂ ਦਾ ਹੋਇਆ ਐਲਾਨ

ਲੁਧਿਆਣਾ (ਵਿੱਕੀ)–ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਪੰਜਾਬ ਭਰ ’ਚ ਹੋ ਰਹੀ ਬਾਰਿਸ਼ ਕਾਰਨ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਤਰਜ਼ ’ਤੇ ਆਂਗਣਵਾੜੀ ਸੈਂਟਰਾਂ ਵਿਚ 13 ਜੁਲਾਈ ਤੱਕ ਛੁੱਟੀਆਂ ਰੱਖਣ ਦਾ ਫੈਸਲਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਭਾਖੜਾ ਤੇ ਪੌਂਗ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਪਾਣੀ, ਸਮਰੱਥਾ ਤੋਂ ਬਹੁਤ ਹੇਠਾਂ ਹੈ ਪਾਣੀ ਦਾ ਪੱਧਰ

ਇਸ ਸਬੰਧ ਵਿਚ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਵਿਚ ਚੱਲ ਰਹੇ ਆਂਗਣਵਾੜੀ ਸੈਂਟਰਾਂ ’ਤੇ ਆਉਣ ਵਾਲੇ 0-6 ਸਾਲ ਦੇ ਲਾਭਪਾਤਰੀਆਂ ਨੂੰ ਭਾਰੀ ਬਾਰਿਸ਼ ਕਾਰਨ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਾਉਣ ਲਈ ਆਂਗਣਵਾੜੀ ਕੇਂਦਰਾਂ ਵਿਚ ਸਿੱਖਿਆ ਵਿਭਾਗ ਦੀ ਤਰਜ਼ ’ਤੇ 13 ਜੁਲਾਈ ਤੱਕ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ। ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਹੁਕਮ ਸਾਰੇ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਅਤੇ ਹੋਰ ਸੇਵਾਵਾਂ ਵਧੀਆ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ।

ਇਹ ਖ਼ਬਰ ਵੀ ਪੜ੍ਹੋ : ਹੜ੍ਹਾਂ ਵਰਗੇ ਹਾਲਾਤ ਵਿਚਾਲੇ ਸਰਕਾਰ ਦਾ ਵੱਡਾ ਐਲਾਨ, CM ਮਾਨ ਦੀ ਲੋਕਾਂ ਨੂੰ ਅਪੀਲ, ਪੜ੍ਹੋ Top 10


author

Manoj

Content Editor

Related News