ਨੌਕਰੀ ਦਿਵਾਉਣ ਦੇ ਝਾਂਸੇ ''ਚ ਮਾਰੀ 13 ਲੱਖ ਦੀ ਠੱਗੀ
Monday, Dec 04, 2017 - 05:59 AM (IST)
ਫ਼ਿਰੋਜ਼ਪੁਰ, (ਕੁਮਾਰ, ਮਲਹੋਤਰਾ)— 2 ਲੜਕਿਆਂ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਕੁਲਗੜ੍ਹੀ ਦੀ ਪੁਲਸ ਨੇ 2 ਲੋਕਾਂ ਖਿਲਾਫ ਧੋਖਾਦੇਹੀ ਜੁਰਮ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਭੁਪਿੰਦਰ ਮੋਹਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਨੂਰਪੁਰ ਸੇਠਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਕਿ ਗੁਰਵੰਤ ਸਿੰਘ ਅਤੇ ਗੁਰਜੀਤ ਸਿੰਘ ਵਾਸੀ ਜ਼ਿਲਾ ਤਰਨਤਾਰਨ ਨੇ ਉਸਨੂੰ ਅਤੇ ਉਸਦੀ ਭੂਆ ਦੇ ਲੜਕੇ ਹਰਦੀਪ ਸਿੰਘ ਨੂੰ ਨੌਕਰੀ ਦਿਵਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਤੋਂ 13 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਨ੍ਹਾਂ ਨੂੰ ਨੌਕਰੀ ਦਿਵਾਈ ਹੈ ਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਹਨ। ਪੁਲਸ ਨੇ ਨਾਮਜ਼ਦ ਲੋਕਾਂ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
