13 ਮਹੀਨਿਆਂ ’ਚ 2643 ਵੱਡੀਆਂ ਮੱਛੀਆਂ ਸਣੇ 18079 ਨਸ਼ਾ ਤਸਕਰ ਗ੍ਰਿਫ਼ਤਾਰ, 1407 ਕਿਲੋ ਹੈਰੋਇਨ ਬਰਾਮਦ

Tuesday, Aug 15, 2023 - 04:32 AM (IST)

13 ਮਹੀਨਿਆਂ ’ਚ 2643 ਵੱਡੀਆਂ ਮੱਛੀਆਂ ਸਣੇ 18079 ਨਸ਼ਾ ਤਸਕਰ ਗ੍ਰਿਫ਼ਤਾਰ, 1407 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫੈਸਲਾਕੁੰਨ ਜੰਗ ਦੇ 13 ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਸ ਨੇ 5 ਜੁਲਾਈ 2022 ਤੋਂ ਹੁਣ ਤੱਕ 2643 ਵੱਡੀਆਂ ਮੱਛੀਆਂ ਸਣੇ 18079 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪੁਲਸ ਵੱਲੋਂ ਕੁੱਲ 13458 ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚੋਂ 1630 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ। ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ਵਿਚ ਸੰਵੇਦਨਸ਼ੀਲ ਥਾਵਾਂ ’ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾਉਂਦਿਆਂ 1259.66 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ 6 PCS ਅਧਿਆਰੀਆਂ ਦੇ ਕੀਤੇ ਤਬਾਦਲੇ, ਪੜ੍ਹੋ List

ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ 13 ਮਹੀਨਿਆਂ ਵਿਚ ਹੈਰੋਇਨ ਦੀ ਕੁੱਲ ਰਿਕਵਰੀ 1407.16 ਕਿਲੋ ਹੋ ਗਈ ਹੈ। ਆਈ. ਜੀ. ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਸ ਨੇ ਸੂਬੇ ਭਰ ’ਚੋਂ 837.42 ਕਿਲੋ ਅਫੀਮ, 951.37 ਕਿਲੋ ਗਾਂਜਾ, 404.45 ਕੁਇੰਟਲ ਭੁੱਕੀ ਅਤੇ 89 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਪੁਲਸ ਨੇ ਪਿਛਲੇ 13 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਤੋਂ 13.29 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਨੀਟ ਦੀ ਪ੍ਰੀਖਿਆ ’ਚ ਫੇਲ ਹੋਣ ’ਤੇ ਪਹਿਲਾਂ ਪੁੱਤ ਤੇ ਮਗਰੋਂ ਪਿਤਾ ਨੇ ਵੀ ਕੀਤੀ ਖੁਦਕੁਸ਼ੀ

ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਸ ਨੇ 316 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 231 ਐੱਫ.ਆਈ.ਆਰਜ਼, ਜਿਨ੍ਹਾਂ ਵਿਚੋਂ 30 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਦਿਆਂ 99.12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਪੁਲਸ ਨੇ ਪਿਛਲੇ ਹਫ਼ਤੇ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ 9.20 ਕਿਲੋ ਅਫੀਮ, 11.40 ਕਿਲੋ ਗਾਂਜਾ, 3.47 ਕੁਇੰਟਲ ਭੁੱਕੀ, 36018 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 3.31 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐੱਨ.ਡੀ.ਪੀ.ਐੱਸ. ਦੇ ਕੇਸਾਂ ਵਿਚ 13 ਹੋਰ ਵਿਅਤੀਆਂ ਦੀ ਗ੍ਰਿਫ਼ਤਾਰੀ ਨਾਲ 5 ਜੁਲਾਈ, 2022 ਨੂੰ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ 1026 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਹਰੇਕ ਮਾਮਲੇ, ਖਾਸ ਕਰਕੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਭਾਵੇਂ ਇਹ ਥੋੜ੍ਹੀ ਮਾਤਰਾ ਵਿਚ ਨਸ਼ੇ ਦੀ ਬਰਾਮਦਗੀ ਹੀ ਕਿਉਂ ਨਾ ਹੋਵੇ।


author

Manoj

Content Editor

Related News