ਜ਼ੀਰਾ ਵਿਖੇ 4 ਭੈਣਾਂ ਦਾ ਇਕਲੌਤਾ ਭਰਾ ਲਾਪਤਾ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

Sunday, Mar 05, 2023 - 04:16 PM (IST)

ਜ਼ੀਰਾ ਵਿਖੇ 4 ਭੈਣਾਂ ਦਾ ਇਕਲੌਤਾ ਭਰਾ ਲਾਪਤਾ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਜ਼ੀਰਾ (ਗੁਰਮੇਲ ਸੇਖਵਾਂ) : ਜ਼ੀਰਾ ਦੇ ਕਸਬਾ ਮੱਲਾਂ ਵਾਲਾ ਅਧੀਨ ਪੈਂਦੇ ਪਿੰਡ ਰੁਕਨੇ ਵਾਲਾ ਦੇ ਰਹਿਣ ਵਾਲੇ 13 ਸਾਲਾ ਬੱਚੇ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਪਤਾ ਬੱਚੇ ਦੀ ਪਛਾਣ ਲਵਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਜੋਂ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਲਵਜੀਤ 4 ਭੈਣਾਂ ਦਾ ਇਕਲੌਤਾ ਭਰਾ ਹੈ। ਜਾਣਕਾਰੀ ਮੁਤਾਬਕ 13 ਸਾਲਾ ਬੱਚਾ ਬੀਤੀ 26 ਫਰਵਰੀ ਨੂੰ ਘਰੋਂ ਬਾਹਰ ਕੰਮ ਲਈ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਪਰਿਵਾਰ ਨੇ ਆਪਣੇ ਪੱਧਰ 'ਤੇ ਉਸਦੀ ਬਹੁਤ ਭਾਲ ਕੀਤੀ ਪਰ ਉਨ੍ਹਾਂ ਨੂੰ ਲਵਜੀਤ ਬਾਰੇ ਕੁਝ ਵੀ ਪਤਾ ਨਹੀਂ ਲੱਗਾ। ਫਿਰ ਉਨ੍ਹਾਂ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਕਲੌਤੇ ਪੁੱਤ ਦੇ ਲਾਪਤਾ ਹੋਣ 'ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। 

ਇਹ ਵੀ ਪੜ੍ਹੋ- ਮੁਕਤਸਰ ’ਚ ਵੱਡੀ ਘਟਨਾ, ਲੰਬੀ ਥਾਣੇ ’ਚ ਚੱਲੀ ਗੋਲ਼ੀ, ਏ. ਐੱਸ. ਆਈ. ਦੀ ਮੌਤ

ਇਸ ਸਬੰਧੀ ਗੱਲ ਕਰਦਿਆਂ ਥਾਣਾ ਮੱਲਾਂਵਾਲਾ ਦੇ ਇੰਸਪੈਕਟਰ ਜਸਪਾਲ ਸਿੰਘ ਭੱਟੀ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ 'ਚ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਸ ਨੇ ਮਾਮਲਾ ਦਰਜ ਕਰਕੇ , ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਪਰ ਉਨ੍ਹਾਂ ਕੋਲੋਂ ਵੀ ਕੋਈ ਖ਼ਾਸ ਜਾਣਕਾਰੀ ਨਹੀਂ ਮਿਲੀ। ਅਗਲੀ ਕਾਰਵਾਈ ਲਈ ਪੁਲਸ ਵੱਖ-ਵੱਖ ਪਹਿਲੂਆਂ 'ਤੇ ਕੰਮ ਕਰ ਰਹੀ ਹੈ ਪਰ ਇੰਨੇ ਦਿਨ ਤੋਂ ਲਾਪਤਾ ਹੋਏ ਪੁੱਤ ਦਾ ਕੋਈ ਪਤਾ ਨਾ ਲੱਗਣ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਜ਼ੀਰਾ ਦੇ ਡੀ. ਐੱਸ. ਪੀ. ਪਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੁਲਸ ਵੱਲੋਂ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਸ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਗਾਲ ਰਹੀ ਹੈ। 

ਇਹ ਵੀ ਪੜ੍ਹੋ-  ਬਠਿੰਡਾ 'ਚ ਮੇਅਰ ਦੇ ਅਹੁਦੇ ਨੂੰ ਲੈ ਕੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News