'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 50ਵੇਂ ਦਿਨ 131 ਨਸ਼ਾ ਸਮੱਗਲਰ ਗ੍ਰਿਫ਼ਤਾਰ
Sunday, Apr 20, 2025 - 11:12 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਦੇ 50ਵੇਂ ਦਿਨ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ 131 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1.7 ਕਿੱਲੋ ਹੈਰੋਇਨ ਅਤੇ 3.5 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 50 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 6737 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ’ਚ ਇਕੋ ਸਮੇਂ ਚਲਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ 7 ਜ਼ਿਲ੍ਹੇ ਰਹਿਣ ਸਾਵਧਾਨ! ਹਨ੍ਹੇਰੀ-ਤੂਫ਼ਾਨ ਦੇ ਨਾਲ ਮੀਂਹ ਦਾ Alert ਜਾਰੀ
ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 100 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 468 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਚੱਲਦਿਆਂ ਸੂਬੇ ’ਚ 82 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਟੀਮਾਂ ਨੇ 528 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਇਸ ਦੌਰਾਨ ਪੁਲਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਫਾਜ਼ਿਲਕਾ ਸਮੇਤ ਪੰਜ ਜ਼ਿਲ੍ਹਿਆਂ ’ਚ 141 ਮੈਡੀਕਲਾਂ ਦੀ ਜਾਂਚ ਵੀ ਕੀਤੀ ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਕਾਲਜ 'ਚ ਵਾਪਰੀ ਵੱਡੀ ਘਟਨਾ ਨੇ ਉਡਾਏ ਹੋਸ਼, ਪ੍ਰੋਫ਼ੈਸਰ ਦੇ ਬੇਟੇ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e