ਪੰਚਾਇਤੀ ਚੋਣਾਂ ਲਈ ਜਲੰਧਰ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਕੁੱਲ੍ਹ 13187 ਨਾਮਜ਼ਦਗੀਆਂ ਹੋਈਆਂ ਦਾਖ਼ਲ

Sunday, Oct 06, 2024 - 12:34 PM (IST)

ਪੰਚਾਇਤੀ ਚੋਣਾਂ ਲਈ ਜਲੰਧਰ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਕੁੱਲ੍ਹ 13187 ਨਾਮਜ਼ਦਗੀਆਂ ਹੋਈਆਂ ਦਾਖ਼ਲ

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੀ ਨਾਮਜ਼ਦਗੀ ਪ੍ਰਕਿਰਿਆ ਤੋਂ ਬਾਅਦ ਨਾਮਜ਼ਦਗੀ ਕਾਗਜ਼ਾਂ ਦੀ ਜਾਂਚ ਦਾ ਕੰਮ ਪੂਰਾ ਹੋਣ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੁੱਲ 13187 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 10,156 ਪੰਚਾਂ ਅਤੇ 3031 ਨਾਮਜ਼ਦਗੀਆਂ ਸਰਪੰਚ ਦੇ ਅਹੁਦਿਆਂ ਲਈ ਭਰੀਆਂ ਗਈਆਂ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਸ਼ਨੀਵਾਰ ਕੀਤੀ ਗਈ ਅਤੇ ਕਾਗਜ਼ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ ਦੁਪਹਿਰ 3 ਵਜੇ ਤਕ ਹੈ।

PunjabKesari

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਚਾਇਤੀ ਚੋਣਾਂ ਲਈ ਪੋਲਿੰਗ 15 ਅਕਤੂਬਰ ਨੂੰ ਹੋਵੇਗੀ ਅਤੇ ਪੂਰੀ ਚੋਣ ਪ੍ਰਕਿਰਿਆ 16 ਅਕਤੂਬਰ ਤਕ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਹੀ ਪੂਰੇ ਕਰ ਲਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਚੋਣ ਪ੍ਰਕਿਰਿਆ ਵਿਚ ਅੜਿੱਕਾ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, 2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਦਰਦਨਾਕ ਮੌਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਪ੍ਰਕਿਰਿਆ ਦੀ ਅਖੰਡਤਾ ਬਣਾਈ ਰੱਖਣ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਨਿਰਵਿਘਨ ਢੰਗ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਟੇਟ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਾਂ ਕਰਵਾਉਣ ਲਈ ਪੋਲਿੰਗ ਕੇਂਦਰਾਂ ’ਤੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 8 ਤੋਂ ਸ਼ਾਮ 4 ਵਜੇ ਤਕ ਹੋਵੇਗੀ ਅਤੇ ਇਸ ਦੇ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ- ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਲੋਕਾਂ ਦੀ ਹੋਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News