''ਯੁੱਧ ਨਸ਼ਿਆਂ ਵਿਰੁੱਧ'' ਤਹਿਤ 110ਵੇਂ ਦਿਨ 132 ਨਸ਼ਾ ਸਮੱਗਲਰ ਕਾਬੂ

Friday, Jun 20, 2025 - 10:24 AM (IST)

''ਯੁੱਧ ਨਸ਼ਿਆਂ ਵਿਰੁੱਧ'' ਤਹਿਤ 110ਵੇਂ ਦਿਨ 132 ਨਸ਼ਾ ਸਮੱਗਲਰ ਕਾਬੂ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਸ ਨੇ ਵੀਰਵਾਰ ਨੂੰ 132 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1.08 ਕਿੱਲੋ ਹੈਰੋਇਨ ਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 18,236 ਹੋ ਗਈ ਹੈ।

ਇਹ ਵੀ ਪੜ੍ਹੋ: Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼

ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਟੀਮਾਂ ਨੇ ਸੂਬੇ ਭਰ ’ਚ 544 ਥਾਵਾਂ ’ਤੇ ਛਾਪੇਮਾਰੀ ਕਰਦਿਆਂ 100 ਐੱਫ਼. ਆਈ. ਆਰਜ਼ ਦਰਜ ਕੀਤੀਆਂ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 571 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਆਪ੍ਰੇਸ਼ਨ ਤਹਿਤ 67 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News