''ਯੁੱਧ ਨਸ਼ਿਆਂ ਵਿਰੁੱਧ'' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ ਸਮੱਗਲਰ ਗ੍ਰਿਫ਼ਤਾਰ
Sunday, Jun 08, 2025 - 10:35 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 98ਵੇਂ ਦਿਨ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ 132 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 16,296 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ ਰਹੇਗੀ ਰੋਕ, ਜਾਣੋ ਕਾਰਨ
ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਪੂਰੇ ਸੂਬੇ ’ਚ 492 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ 97 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ। ਆਪ੍ਰੇਸ਼ਨ ਦੌਰਾਨ 528 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e