ਗਊ ਹੱਤਿਆ ਦੇ ਮਾਮਲਿਆਂ ’ਚ ਸ਼ਾਮਲ ਲੋਕਾਂ ਦੇ 185 ਟਿਕਾਣਿਆਂ ’ਤੇ 132 ਪੁਲਸ ਪਾਰਟੀਆਂ ਨੇ ਕੀਤੀ ਛਾਪੇਮਾਰੀ

06/18/2023 11:36:49 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫ਼ਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਐਤਵਾਰ ਨੂੰ ਉਨ੍ਹਾਂ ਵਿਅਕਤੀਆਂ ਦੇ ਟਿਕਾਣਿਆਂ ’ਤੇ ਸੂਬਾ ਪੱਧਰੀ ਛਾਪੇਮਾਰੀ ਕੀਤੀ, ਜਿਨ੍ਹਾਂ ’ਤੇ ਪਿਛਲੇ ਕੁਝ ਸਾਲਾਂ ਦੌਰਾਨ ਗਊ ਹੱਤਿਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿਚ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਸਿੰਕ੍ਰੋਨਾਈਜ਼ਡ ਢੰਗ ਨਾਲ ਕਾਰਵਾਈ ਕੀਤੀ ਗਈ। ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ (ਐੱਸ.ਆਈਜ਼) ਦੇ ਅਧੀਨ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਕਿ ਉਹ ਗਊ ਹੱਤਿਆ ਦੇ ਮਾਮਲਿਆਂ ਵਿਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਮੌਜੂਦਾ ਸਥਿਤੀ ਦੀ ਜਾਂਚ ਕੀਤੀ ਸਕੇ।

ਇਹ ਖ਼ਬਰ ਵੀ ਪੜ੍ਹੋ : ਪਟਿਆਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ

ਪੁਲਸ ਦੀਆਂ 132 ਟੀਮਾਂ, ਜਿਨ੍ਹਾਂ ਵਿਚ 900 ਪੁਲਸ ਮੁਲਾਜ਼ਮ ਸ਼ਾਮਲ ਸਨ, ਨੇ ਗਊ ਹੱਤਿਆ ਦੇ ਕੇਸ ਵਿਚ ਨਾਮਜ਼ਦ 185 ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਨੇ 2016 ਤੋਂ ਹੁਣ ਤੱਕ ਸੂਬੇ ਵਿਚ ਗਊ ਹੱਤਿਆ ਐਕਟ ਤਹਿਤ 319 ਐੱਫ.ਆਈ.ਆਰਜ਼ ਦਰਜ ਕੀਤੀਆਂ ਹਨ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਉਲੰਘਣਾ ਕਰਨ ਵਾਲਿਆਂ ’ਤੇ ਨਜ਼ਰ ਰੱਖਣਾ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਕਿਸੇ ਤਰ੍ਹਾਂ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਨਹੀਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਛਾਪੇ ਅੱਗੇ ਵੀ ਜਾਰੀ ਰਹਿਣਗੇ।

ਇਹ ਖ਼ਬਰ ਵੀ ਪੜ੍ਹੋ : 500 ਰੁਪਏ ਦੇ ਨੋਟ ਗ਼ਾਇਬ ਹੋਣ ਦੀਆਂ ਰਿਪੋਰਟਾਂ ਦਰਮਿਆਨ RBI ਦਾ ਵੱਡਾ ਬਿਆਨ, ਕਹੀ ਇਹ ਗੱਲ

ਉਨਾਂ ਭਰੋਸਾ ਦਿਵਾਇਆ ਕਿ ਗਊਆਂ ਨੂੰ ਮਾਰਨ/ਵੱਢਣ ਦੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲੀਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਬਾ-ਕਾਨੂੰਨ  ਪੁਲਿਸ ਬਲ  ਗਊਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿਚ ਵੀ ਮਦਦ ਕਰਦੀਆਂ ਹਨ।

Manoj

This news is Content Editor Manoj