ਸੂਬੇ 'ਚ ਖਰੀਦ ਦੇ ਪੰਜਵੇਂ ਦਿਨ 134283.474 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

Friday, Oct 08, 2021 - 02:18 AM (IST)

ਚੰਡੀਗੜ੍ਹ- ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਪੰਜਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 134283.474 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸਨ ਆਸ਼ੂ ਨੇ ਦੱਸਿਆ ਕਿ  ਖਰੀਦ ਦੇ ਪੰਜਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 365757.807 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 9751 ਮੀਟਿ੍ਰਕ ਟਨ ਮਿਲਰਜ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਪੰਜਵੇਂ ਦਿਨ 136537.87 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ। 

ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 415021.12 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋ 375508.81 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 286.26 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।


Bharat Thapa

Content Editor

Related News