ਬਟਾਲਾ ਪੁਲਸ ਵੱਲੋਂ ਵੱਡਾ ਤੋਹਫ਼ਾ, 2 ਕਰੋੜ 60 ਲੱਖ ਦੇ ਮੋਬਾਇਲ ਫੋਨ ਦਿੱਤੇ

Friday, Jan 02, 2026 - 02:06 PM (IST)

ਬਟਾਲਾ ਪੁਲਸ ਵੱਲੋਂ ਵੱਡਾ ਤੋਹਫ਼ਾ, 2 ਕਰੋੜ 60 ਲੱਖ ਦੇ ਮੋਬਾਇਲ ਫੋਨ ਦਿੱਤੇ

ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਪੁਲਸ ਵੱਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ ਉਸ ਵੇਲੇ ਖੁਸ਼ੀ ਦਾ ਮਾਹੌਲ ਬਣ ਗਿਆ, ਜਦ ਕਈ ਮਹੀਨਿਆਂ ਅਤੇ ਸਾਲਾਂ ਤੋਂ ਗੁੰਮ ਜਾਂ ਚੋਰੀ ਹੋਏ ਮੋਬਾਇਲ ਫੋਨ ਆਪਣੇ ਅਸਲੀ ਮਾਲਕਾਂ ਨੂੰ ਵਾਪਸ ਕੀਤੇ ਗਏ। ਬਟਾਲਾ ਦੇ ਐਸਐਸਪੀ ਡਾ. ਮਹਿਤਾਬ ਸਿੰਘ ਵੱਲੋਂ ਇਹ ਫੋਨ ਲੋਕਾਂ ਨੂੰ ਸੌਂਪੇ ਗਏ। ਇਸ ਮੌਕੇ ਬਟਾਲਾ ਪੁਲਸ ਵੱਲੋਂ ਕੁੱਲ 350 ਮੋਬਾਇਲ ਫੋਨ ਉਨ੍ਹਾਂ ਦੇ ਸਹੀ ਮਾਲਕਾਂ ਨੂੰ ਵਾਪਸ ਕੀਤੇ ਗਏ। ਪੁਲਸ ਅਧਿਕਾਰੀਆਂ ਮੁਤਾਬਕ, ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਸਮਾਗਮ ਕਰਵਾ ਕੇ ਗੁੰਮ ਹੋਏ ਫੋਨ ਵਾਪਸ ਕੀਤੇ ਜਾ ਚੁੱਕੇ ਹਨ। ਪਿਛਲੇ ਇਕ ਸਾਲ ਦੇ ਅੰਦਰ ਕਰੀਬ 1350 ਮੋਬਾਇਲ ਫੋਨ, ਜਿਨ੍ਹਾਂ ਦੀ ਕੁੱਲ ਕੀਮਤ ਲਗਭਗ 2 ਕਰੋੜ 60 ਲੱਖ ਰੁਪਏ ਬਣਦੀ ਹੈ, ਅਸਲੀ ਮਾਲਕਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਤੜਕਸਾਰ ਵਾਪਰਿਆ ਵੱਡਾ ਹਾਦਸਾ, ਥਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਅਧਿਆਪਕਾ ਦੀ ਮੌਕੇ ’ਤੇ ਮੌਤ

ਲੋਕਾਂ ਦਾ ਕਹਿਣਾ ਸੀ ਕਿ ਮੋਬਾਇਲ ਦੀ ਕੀਮਤ ਤੋਂ ਵੱਧ ਉਸ ਵਿੱਚ ਸੁਰੱਖਿਅਤ ਡਾਟਾ ਅਤੇ ਨਿੱਜੀ ਯਾਦਾਂ ਉਨ੍ਹਾਂ ਲਈ ਬਹੁਤ ਕੀਮਤੀ ਸਨ, ਜੋ ਅੱਜ ਉਨ੍ਹਾਂ ਨੂੰ ਮੁੜ ਮਿਲ ਗਈਆਂ। ਇਸ ਮੌਕੇ ਲੋਕ ਐਸਐਸਪੀ ਬਟਾਲਾ ਅਤੇ ਪੁਲਸ ਟੀਮ ਦਾ ਧੰਨਵਾਦ ਕੀਤਾ। ਉੱਥੇ ਹੀ ਐਸਐਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਪੁਲਸ ਦੀ ਸਾਈਬਰ ਸੈੱਲ ਵੱਲੋਂ ਇਹ ਵਿਸ਼ੇਸ਼ ਮੁਹਿੰਮ ਲਗਭਗ ਇਕ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਕੋਈ ਨਾਗਰਿਕ ਆਪਣੇ ਗੁੰਮ ਹੋਏ ਮੋਬਾਇਲ ਬਾਰੇ ਜਾਣਕਾਰੀ ਦਿੰਦਾ ਹੈ, ਤਾਂ ਸਾਈਬਰ ਟੀਮ ਤਕਨੀਕੀ ਤਰੀਕਿਆਂ ਨਾਲ ਉਸ ਫੋਨ ਨੂੰ ਟ੍ਰੇਸ ਕਰਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਤੋਂ ਬਾਅਦ ਹੋਰ ਵਧੇਗੀ ਠੰਡ, ਮੌਸਮ ਵਿਭਾਗ ਨੇ 5 ਜਨਵਰੀ ਤੱਕ ਕੀਤਾ ਅਲਰਟ

ਡਾ. ਮਹਿਤਾਬ ਸਿੰਘ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਦੌਰਾਨ ਕਈ ਮੋਬਾਇਲ ਫੋਨ ਹੋਰ ਸੂਬਿਆਂ ਤੋਂ ਵੀ ਲੱਭ ਕੇ ਵਾਪਸ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਜਦ ਲੋਕਾਂ ਨੂੰ ਆਪਣੇ ਗੁੰਮ ਹੋਏ ਫੋਨ ਮੁੜ ਮਿਲੇ ਹਨ, ਤਾਂ ਉਨ੍ਹਾਂ ਦੇ ਚਿਹਰਿਆਂ ’ਤੇ ਨਜ਼ਰ ਆ ਰਹੀ ਖੁਸ਼ੀ ਬਟਾਲਾ ਪੁਲਸ ਲਈ ਸਭ ਤੋਂ ਵੱਡੀ ਪ੍ਰੇਰਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਕਰੀਬ ਢਾਈ ਕਰੋੜ ਰੁਪਏ ਦੀ ਕੀਮਤ ਦੇ 1350 ਗਵਾਚੇ ਮੋਬਾਇਲ ਫੋਨ ਅਸਲੀ ਮਾਲਕਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਤੋਂ ਬਾਅਦ ਹੋਰ ਵਧੇਗੀ ਠੰਡ, ਮੌਸਮ ਵਿਭਾਗ ਨੇ 5 ਜਨਵਰੀ ਤੱਕ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News