ਮਾਲਟਾ ਭੇਜਣ ਦੇ ਨਾਂ ’ਤੇ ਮਾਰੀ 14.50 ਲੱਖ ਦੀ ਠੱਗੀ, ਪਿਓ-ਪੁੱਤ ਖ਼ਿਲਾਫ਼ ਪਰਚਾ ਦਰਜ
Wednesday, Mar 12, 2025 - 09:37 AM (IST)

ਲੁਧਿਆਣਾ (ਰਾਮ) : ਮਾਲਟਾ ਭੇਜਣ ਦੇ ਨਾਂ ’ਤੇ 14.50 ਲੱਖ ਰੁਪਏ ਠੱਗਣ ਦੇ ਮਾਮਲੇ ’ਚ ਥਾਣਾ ਜਮਾਲਪੁਰ ਨੇ ਬਾਪ-ਬੇਟੇ ਖਿਲਾਫ ਪਰਚਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਬਲਵਿੰਦਰ ਕੁਮਾਰ ਪੁੱਤਰ ਦਿਲਬਾਗ ਚੰਦ ਅਤੇ ਦਿਲਬਾਗ ਚੰਦ ਪੁੱਤਰ ਅੱਛਰ ਰਾਮ ਨਿਵਾਸੀ ਜੀ. ਕੇ. ਅਸਟੇਟ, ਮੁੰਡੀਆਂ ਕਲਾਂ ਵਜੋਂ ਹੋਈ ਹੈ। ਹਾਲ ਦੀ ਘੜੀ ਦੋਵੇਂ ਫ਼ਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਨਸ਼ਿਆਂ ਦੇ ਮਾਮਲੇ 'ਚ ਛਾਪੇਮਾਰੀ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ, ਥਾਣੇਦਾਰ ਜ਼ਖਮੀ
ਸ਼ਿਕਾਇਤਕਰਤਾ ਨਰੇਸ਼ ਕੁਮਾਰ ਪੁੱਤਰ ਲੇਖ ਰਾਜ ਨਿਵਾਸੀ ਆਨੰਦਪੁਰ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਬੇਟੇ ਅਤੇ ਭਾਣਜੇ ਨੂੰ ਮਾਲਟਾ ਭੇਜਣਾ ਸੀ। ਇਸ ਲਈ ਉਸ ਨੇ 14.50 ਲੱਖ ਰੁਪਏ ਮੁਲਜ਼ਮਾਂ ਨੂੰ ਦਿੱਤੇ ਸਨ ਪਰ ਮੁਲਜ਼ਮਾਂ ਨੇ ਪੈਸੇ ਲੈਣ ਤੋਂ ਬਾਅਦ ਨਾ ਤਾਂ ਉਨ੍ਹਾਂ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਮੋੜੇ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਥਾਣਾ ਜਮਾਲਪੁਰ ਪੁਲਸ ਕੋਲ ਦਰਜ ਕਰਵਾਈ। ਪੁਲਸ ਨੇ ਕੇਸ ਦਰਜ ਕਰਕੇ ਫ਼ਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8