ਨਸ਼ੀਲੇ ਪਦਾਰਥਾਂ ਸਮੇਤ 14 ਗ੍ਰਿਫਤਾਰ, 1 ਫਰਾਰ

12/25/2017 7:54:58 AM

ਤਰਨਤਾਰਨ, (ਰਾਜੂ,ਭਾਟੀਆ,ਬਖਤਾਵਰ)- ਜ਼ਿਲਾ ਤਰਨਤਾਰਨ ਦੀ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ ਵਿਚ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਮੇਤ 11 ਨੂੰ ਵਿਅਕਤੀਆਂ ਗ੍ਰਿਫਤਾਰ ਕਰਨ ਤੇ 1 ਦੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਬੱਸ ਅੱਡਾ ਠੱਕਰਪੂਰਾ ਮੌਜੂਦ ਸਨ ਕਿ ਦੋਸ਼ੀ ਸੁਰਿੰਦਰ ਸਿੰਘ ਉਰਫ ਘੰਟੀ ਪੁੱਤਰ ਕਮਲ ਕਿਸ਼ੋਰ ਵਾਸੀ ਵਾਰਡ ਨੰਬਰ-5 ਪੱਟੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਬੱਸ ਅੱਡਾ ਚੂਸਲੇਵੜ ਮੌਜੂਦ ਸਨ ਕਿ ਦੋਸ਼ੀ ਅਮਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਾਰਡ ਨੰਬਰ-5 ਪੱਟੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਜਦੋਂ ਪਿੰਡ ਪੂਹਲਾ ਗੈਸ ਏਜੰਸੀ ਕੋਲ ਪੁੱਜੇ ਤਾਂ ਦੋਸ਼ੀ ਅੰਗਰੇਜ਼ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੁਰਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
 ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ 'ਚ ਮੋੜ ਸੁਰਸਿੰਘ ਕੋਲ ਪੁੱਜੇ ਤਾਂ ਦੋਸ਼ੀ ਗੁਰਮੁੱਖ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸੁਰਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 530 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ 'ਚ ਲਿੰਕ ਰੋਡ ਪੂਹਲਾ ਪੁੱਜੇ ਤਾਂ ਦੋਸ਼ੀ ਤਰਸੇਮ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਸੁਰਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 590 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਖਾਲੜਾ ਦੇ ਏ. ਐੱਸ. ਆਈ. ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਅ ਗਸ਼ਤ ਦੌਰਾਨ ਮੋੜ ਨਾਰਲੀ ਖਾਲੜਾ ਤੋਂ ਦੋਸ਼ੀ ਕੈਪਟਨ ਸਿੰਘ ਪੁੱਤਰ ਫਰਤਿਮ ਸਿੰਘ ਵਾਸੀ ਕਾਲੋਨੀ ਦੋਦੋ ਰੋਡ ਨੇੜੇ ਪਾਣੀ ਵਾਲੀ ਟੈਂਕੀ ਖਾਲੜਾ ਨੂੰ ਕਾਬੂ ਕਰ ਕੇ ਉਸ ਕੋਲੋਂ 60 ਨਸ਼ੀਲੀਆਂ ਗੋਲੀਆਂ ਅਤੇ 60 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਥਾਣਾ ਖਾਲੜਾ ਦੇ ਏ. ਐੱਸ. ਆਈ. ਗੁਰਪ੍ਰੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਕਾਲੋਨੀ ਦੋਦੇ ਰੋਡ ਨੇੜੇ ਪਾਣੀ ਵਾਲੀ ਟੈਂਕੀ ਖਾਲੜਾ ਨੂੰ ਕਾਬੂ ਕਰ ਕੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਤੇ 50 ਨਸ਼ੀਲੇ ਕੈਪਸੂਲ ਬਰਾਮਦ ਕੀਤੇ। 
ਥਾਣਾ ਸਰਹਾਲੀ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਟੀ-ਪੁਆਇੰਟ ਢੋਟੀਆਂ ਮੋੜ ਜੀ. ਟੀ. ਰੋਡ ਪਿੰਡ ਸ਼ੇਰੋਂ ਤੋਂ ਦੋਸ਼ੀ ਅਮਨਦੀਪ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਸ਼ੇਰੋਂ ਥਾਣਾ ਸਰਹਾਲੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 105 ਨਸ਼ੀਲੇ ਕੈਪਸੂਲ ਅਤੇ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਪੰਨਾ ਲਾਲ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਰੋਡਵੇਜ਼ ਵਰਕਸ਼ਾਪ ਪੁੱਜੇ ਤਾਂ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਦਲਬੀਰ ਸਿੰਘ ਵਾਸੀ ਨੇੜੇ ਰਾਜ ਗੁਦਾਮ ਆਸਲ ਰੋਡ ਵਾਰਡ ਨੰਬਰ-13 ਪੱਟੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਵਲਟੋਹਾ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਪੁਲ ਸੂਆ ਸੰਨਾ ਸਿਰਜਾ ਮਿਰਜ਼ਾ 'ਤੇ ਮੌਜੂਦ ਸਨ ਕਿ ਸੁਖਵਿੰਦਰ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰ ਕੇ ਉਸ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਵਲਟੋਹਾ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਦੋਸ਼ੀ ਦਿਲਬਾਗ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰ ਕੇ ਉਸ ਕੋਲੋਂ 750 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਵਲਟੋਹਾ ਦੇ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪੁਲ ਸੂਆ ਘਰਿਆਲੀ ਰਾੜੇ ਵਾਲੀ ਮੌਜੂਦ ਸਨ ਕਿ ਦੋਸ਼ੀ ਲੱਭਾ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਵਲਟੋਹਾ ਸਾਨੂੰ ਵੇਖ ਕੇ ਨਸ਼ੀਲੀਆਂ ਗੋਲੀਆਂ ਸੁੱਟ ਕੇ ਭੱਜਣ 'ਚ ਕਾਮਯਾਬ ਹੋ ਗਿਆ, ਜਿਸ ਨੂੰ ਐੱਚ. ਸੀ. ਭਗਵੰਤ ਸਿੰਘ ਪਹਿਲਾਂ ਤੋਂ ਜਾਣਦਾ ਸੀ। ਉਪਰੰਤ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਅਤੇ ਦੋਸ਼ੀ ਵੱਲੋਂ ਸੁੱਟੇ ਗਏ ਲਿਫਾਫੇ 'ਚੋਂ ਕੁੱਲ 103 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ. ਐੱਸ. ਆਈ. ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਬੂਹ ਮੌੜ ਮੌਜੂਦ ਸਨ ਕਿ ਦੋਸ਼ੀ ਜਗਜੀਤ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਕੁੱਤੀ ਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 75 ਨਸ਼ੀਲੀਆਂ ਗੋਲੀਆਂ ਅਤੇ 400 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ।
ਝਬਾਲ,  (ਨਰਿੰਦਰ)-ਥਾਣਾ ਝਬਾਲ ਦੀ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨੋਜ ਕੁਮਾਰ ਨੇ ਦੱਸਿਆ ਕਿ ਥਾਣੇਦਾਰ ਹਰਸਾ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਫੜੇ ਗਏ ਨੌਜਵਾਨ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪੱਕਾ ਕਿਲਾ, ਝਬਾਲ ਵੱਜੋਂ ਹੋਈ, ਜਿਸ ਖਿਲਾਫ ਥਾਣਾ ਝਬਾਲ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।
ਹਰੀਕੇ ਪੱਤਣ, (ਲਵਲੀ ਕੁਮਾਰ)-ਥਾਣਾ ਹਰੀਕੇ ਪੁਲਸ ਵੱਲੋਂ 370 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਏ. ਐੱਸ. ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਹਰੀਕੇ ਤੋਂ ਬੂਹ ਨੂੰ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਬੂਹ ਵਗਾਂ ਵਾਲਾ ਮੋੜ ਕੋਲ ਪੁੱਜੇ ਤਾਂ ਪਿੰਡ ਬੂਹ ਸੜਕ ਵੱਲੋਂ ਇਕ ਪੈਦਲ ਨੌਜਵਾਨ ਆਉਂਦੇ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 370 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਰਮਨਦੀਪ ਸਿੰਘ ਉਰਫ਼ ਰਮਨ ਪੁੱਤਰ ਸਤਨਾਮ ਸਿੰਘ ਵਾਸੀ ਕੁੱਤੀਵਾਲ ਵਜੋਂ ਹੋਈ ਹੈ। ਦੋਸ਼ੀ ਖਿਲਾਫ਼ ਪੁਲਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਰੀਡਰ ਜਤਿੰਦਰ ਸਿੰਘ, ਪਲਵਿੰਦਰ ਸਿੰਘ ਏ.ਐੱਸ.ਆਈ, ਮੁੱਖ ਮੁਨਸ਼ੀ ਗੁਰਨਾਮ ਸਿੰਘ, ਐੱਚ. ਸੀ. ਸੁਰਜੀਤ ਸਿੰਘ ਤੇ ਗੰਨਮੈਨ ਜਸਪਾਲ ਸਿੰਘ ਪੁਲਸ ਮੁਲਾਜ਼ਮ ਹਾਜ਼ਰ ਸਨ।