ਤਸਕਰੀ ਦੇ ਦੋਸ਼ 'ਚ 14 ਵਿਅਕਤੀ ਗ੍ਰਿਫਤਾਰ, ਭਾਰੀ ਮਾਤਰਾ 'ਚ ਸ਼ਰਾਬ 'ਤੇ ਨਸ਼ੀਲੇ ਪਦਾਰਥ ਬਰਾਮਦ

08/08/2020 5:19:52 PM

ਮਾਨਸਾ(ਸੰਦੀਪ ਮਿੱਤਲ) - ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋੋਂ 14 ਵਿਅਕਤੀ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 13 ਮੁਕੱਦਮੇ ਦਰਜ ਕੀਤੇ ਹਨ। ਗ੍ਰਿਫਤਾਰ ਦੋੋਸ਼ੀਆਂ ਪਾਸੋੋਂ 2 ਗ੍ਰਾਮ ਸਮੈਕ, 20 ਨਸ਼ੀਲੀਆਂ ਗੋੋਲੀਆਂ, ਮੋੋਟਰਸਾਈਕਲ, 300 ਲੀਟਰ ਲਾਹਣ, 418 ਬੋੋਤਲਾਂ ਸ਼ਰਾਬ ਅਤੇ 2 ਕਾਰਾਂ ਦੀ ਬਰਾਮਦਗੀ ਕੀਤੀ ਗਈ ਹੈ। ਇਹਨਾਂ ਵਿਰੁੱਧ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਗਈ ਹੈ।  

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਜੀ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਸਿਟੀ—1 ਮਾਨਸਾ ਦੀ ਪੁਲਸ ਪਾਰਟੀ ਨੇ ਹਰਦੀਪ ਸਿੰਘ ਉਰਫ ਮੂੰਗਰੀ ਪੁੱਤਰ ਰਾਮ ਵਾਸੀ ਬੀਰ ਨਗਰ ਮਾਨਸਾ ਨੂੰ ਕਾਬੂ ਕਰਕੇ ਦੋਸ਼ੀ ਪਾਸੋੋਂ 2 ਗ੍ਰਾਮ ਸਮੈਕ ਬਰਾਮਦ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਬਰਾਮਦ ਮਾਲ ਨੂੰ ਪੁਲਸ ਕਬਜ਼ੇ ਵਿਚ ਲਿਆ ਗਿਆ ਹੈ। ਇਸੇ ਤਰਾ ਥਾਣਾ ਸਿਟੀ—1 ਮਾਨਸਾ ਦੀ ਪੁਲਸ ਪਾਰਟੀ ਨੇ ਹੀ ਸੁਖਪਾਲ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀਆਨ ਅੱਕਾਂਵਾਲੀ ਨੂੰ ਮੋੋਟਰਸਾਈਕਲ ਪਲੈਟੀਨਮ ਨੰ:ਪੀਬੀ.31ਐਸ—2868 ਸਮੇਤ ਕਾਬੂ ਕਰਕੇ 20 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋੋਵੀਡੋੋਲ ਦੀ ਬਰਾਮਦਗੀ ਕੀਤੀ ਗਈ। ਦੋੋਵਾਂ ਦੋਸ਼ੀਆਂ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉਕਤ ਦੋੋਨਾਂ ਮੁਕੱਦਮਿਆਂ ਵਿਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਿਆਂ ਵਿਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

ਥਾਣਾ ਸਰਦੂਲਗੜ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਚੈਕਿੰਗ ਕੀਤੀ। ਪੁਲਸ ਨੂੰ ਮੁਖਬਰੀ ਤੋਂ ਖ਼ਬਰ ਮਿਲੀ ਕਿ ਸੁਖਵਿੰਦਰ ਸਿੰਘ, ਗੁਰਪਾਲ ਸਿੰਘ ਪੁੱਤਰਾਨ ਸੰਤੋੋਖ ਸਿੰਘ ਅਤੇ ਜਸਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਆਦਮਕੇ ਜਿਹਨਾ ਪਾਸ ਇੰਨੋੋਵਾ ਅਤੇ ਸਵਿਫਟ ਗੱਡੀਆ ਹਨ ਅਤੇ ਗੱਡੀਆਂ 'ਤੇ ਜਾਅਲੀ ਨੰਬਰ ਲਗਾ ਕੇ ਇਹ ਦੋਸ਼ੀ ਹਰਿਆਣਾ ਦੀ ਸ਼ਰਾਬ ਲਿਆ ਕੇ ਵੇਚਣ ਦੇ ਆਦੀ ਹਨ। ਇਹਨਾ ਪਾਸੋੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋੋ ਸਕਦੀ ਹੈ। ਇਤਲਾਹ ਮਿਲਣ 'ਤੇ ਉਕਤ ਦੋਸ਼ੀਆਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ ਗਿਆ। ਪੁਲਸ ਪਾਰਟੀ ਨੇ ਰੇਡ ਕਰਕੇ ਇੱਕ ਦੋਸ਼ੀ ਜਸਵੀਰ ਸਿੰਘ ਨੂੰ ਕਾਬੂ ਕਰਕੇ 372 ਬੋਤਲਾਂ ਸ਼ਰਾਬ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਸਮੇਤ ਇਨੋੋਵਾ ਕਾਰ ਅਤੇ ਸਵਿੱਫਟ ਕਾਰ ਨੂੰ ਬਰਾਮਦ ਕਰਕੇ ਸਾਰਾ ਸਮਾਨ ਪੁਲਸ ਕਬਜ਼ੇ ਵਿਚ ਲੈ ਲਿਆ ਗਿਆ। ਥਾਣਾ ਸਿਟੀ—1 ਮਾਨਸਾ ਦੀ ਪੁਲਸ ਪਾਰਟੀ ਨੇ ਸਤਨਾਮ ਸਿੰਘ ਉਰਫ ਕਾਕਾ ਪੁੱਤਰ ਦੁੱਲਾ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਫੀਆਂ (ਹਰਿਆਣਾ) ਬਰਾਮਦ ਕੀਤੀ।

ਥਾਣਾ ਬੋੋਹਾ ਦੀ ਪੁਲਸ ਪਾਰਟੀ ਨੇ ਜਗਤਾਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਾਖੇਵਾਲਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਸ਼ਾਹ (ਹਰਿਆਣਾ) ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਸ ਪਾਰਟੀ ਨੇ ਦਰਸ਼ਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਧਰਮਪੁਰਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਨੇ ਬਲਵਿੰਦਰ ਸਿੰਘ ਉਰਫ ਕਾਲਾ ਪੁੱਤਰ ਨਛੱਤਰ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਸਾਰੇ ਦੋਸ਼ੀਆਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ ਹਨ।

ਥਾਣਾ ਸਿਟੀ ਬੁਢਲਾਡਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਅਹਿਮਦਪੁਰ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 80 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵੀਰ ਸਿੰਘ ਉਰਫ ਸੀਰਾ ਪੁੱਤਰ ਲਾਭ ਸਿੰਘ ਵਾਸੀ ਕੋਟਲੱਲੂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋੋਹਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਦੀਪ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਲੱਖੀਵਾਲ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋੋਹਾ ਦੀ ਹੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਜੀਤ ਸਿੰਘ ਪੁੱਤਰ ਖੰਡਾ ਸਿੰਘ ਵਾਸੀ ਲੱਖੀਵਾਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋੋਗਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੈਲਾ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਉਭਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੌੌੜਕੀਆਂ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਪਾਲ ਸਿੰਘ ਉਰਫ ਪਾਲ ਪੁੱਤਰ ਸੂਕਰ ਸਿੰਘ ਵਾਸੀ ਝੇਰਿਆਵਾਲੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ। 

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Harinder Kaur

This news is Content Editor Harinder Kaur