ਮੋਗਾ ਜ਼ਿਲ੍ਹੇ 'ਚ 'ਕੋਰੋਨਾ' ਦਾ ਕਹਿਰ ਜਾਰੀ, 19 ਨਵੇਂ ਮਰੀਜ਼ਾਂ ਦੀ ਪੁਸ਼ਟੀ

Wednesday, Aug 12, 2020 - 04:27 PM (IST)

ਮੋਗਾ (ਵਿਪਨ) : ਮੋਗਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਬੁੱਧਵਾਰ ਨੂੰ 19 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮੋਗਾ ਦੇ ਵਿਧਾਇਕ ਹਰਜੋਤ ਕਮਲ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਘਰ 'ਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਜਿਹੜੇ ਲੋਕ ਵੀ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਨ੍ਹਾਂ ਸਭ ਦੇ ਟੈਸਟ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ। ਤਾਜਾ ਅੰਕੜਿਆਂ ਮੁਤਾਬਕ ਮੋਗਾ ਜ਼ਿਲ੍ਹੇ ਅੰਦਰ ਬੁੱਧਵਾਰ ਦੁਪਿਹਰ ਤੱਕ ਕੋਰੋਨਾ ਦੇ ਕੁੱਲ ਪੀੜਤਾਂ ਦੀ ਗਿਣਤੀ 639 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 279 ਸਰਗਰਮ ਮਾਮਲੇ ਚੱਲ ਰਹੇ ਹਨ।
ਸ਼ਹਿਰ ’ਚ 'ਕੋਰੋਨਾ' ਕਾਰਨ ਦਹਿਸ਼ਤ ਦਾ ਮਾਹੌਲ
ਪਿਛਲੇ ਕੁੱਝ ਹਫ਼ਤਿਆਂ ਤੋਂ ਮੋਗਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਕੋਰੋਨਾ ਪੀੜਤ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ, ਉੱਥੇ ਪਾਜ਼ੇਟਿਵ ਆਏ ਕਈ ਪਰਿਵਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਤੋਂ ਇਸ ਮਾਮਲੇ ’ਚ ਗੰਭੀਰਤਾ ਅਤੇ ਦੂਜੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਗਤੀਵਿਧੀਆਂ ’ਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਜਿਸ ਖੇਤਰ ਦੇ ਲੋਕ ਕੋਰੋਨਾ ਪਾਜ਼ੇਟਿਵ ਆਏ ਹਨ, ਉਸ ਇਲਾਕੇ ਨੂੰ ਸੈਨੇਟਾਈਜ਼ ਕੀਤਾ ਜਾਵੇ।
 


Babita

Content Editor

Related News