ਵੱਡੀ ਖ਼ਬਰ : ਪੰਜਾਬ ਦੇ 14 DROs ਤੇ ਤਹਿਸੀਲਦਾਰਾਂ ਨੂੰ ਮਿਲੀ Promotion, ਪੜ੍ਹੋ ਪੂਰੀ ਸੂਚੀ

10/30/2023 5:03:57 PM

ਚੰਡੀਗੜ੍ਹ : ਪੰਜਾਬ ਦੇ ਅਧਿਕਾਰੀਆਂ ਨੂੰ ਪ੍ਰਮੋਸ਼ਨ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸੂਬੇ ਦੇ 14 ਜ਼ਿਲ੍ਹਾ ਰੈਵਿਨਿਊ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਪ੍ਰਮੋਟ ਕੀਤਾ ਹੈ। ਸਰਕਾਰ ਵੱਲੋਂ ਇਨ੍ਹਾਂ ਨੂੰ ਪ੍ਰਮੋਟ ਕਰਕੇ ਪੰਜਾਬ ਸਿਵਲ ਸਰਵਿਸਿਜ਼ 'ਚ ਸ਼ਾਮਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਰਿਆਂ ਨੂੰ ਜਲਦੀ ਹੀ ਨਵੀਂ ਪੋਸਟਿੰਗ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਬਦਲ ਰਹੀ ਤਸਵੀਰ, ਲੱਖਾਂ ਰੁਪਏ ਕਮਾਉਣ ਦਾ ਸਾਧਨ ਬਣ ਰਹੀ 'ਪਰਾਲੀ'

ਪ੍ਰਮੋਟ ਹੋਏ ਅਧਿਕਾਰੀਆਂ 'ਚ ਤਹਿਸੀਲਦਾਰ ਬਲਕਰਣ ਸਿੰਘ, ਤਹਿਸੀਲਦਾਰ ਗੁਰਦੇਵ ਸਿੰਘ ਧਮ, ਤਹਿਸੀਲਦਾਰ ਅਜੀਤ ਪਾਲ ਸਿੰਘ, ਤਹਿਸੀਲਦਾਰ ਗੁਰਮੀਤ ਸਿੰਘ, ਤਹਿਸੀਲਦਾਰ ਆਦਿੱਤਿਆ ਗੁਪਤਾ, ਤਹਿਸੀਲਦਾਰ ਸੁਖਰਾਜ ਸਿੰਘ ਢਿੱਲੋਂ, ਤਹਿਸੀਲਦਾਰ ਰਵਿੰਦਰ ਕੁਮਾਰ ਬੰਸਲ, ਤਹਿਸੀਲਦਾਰ ਸੰਜੀਵ ਕੁਮਾਰ, ਤਹਿਸੀਲਦਾਰ ਮਨਜੀਤ ਸਿੰਘ ਰਾਜਲਾ, ਤਹਿਸੀਲਦਾਰ ਸੁਖਪਿੰਦਰ ਕੌਰ, ਤਹਿਸੀਲਦਾਰ ਬੇਅੰਤ ਸਿੰਘ ਸਿੱਧੂ, ਤਹਿਸੀਲਦਾਰ ਜਸਪਾਲ ਸਿੰਘ ਬਰਾੜ, ਤਹਿਸੀਲਦਾਰ ਰਾਜਪਾਲ ਸਿੰਘ ਸੇਖੋਂ, ਤਹਿਸੀਲਦਾਰ ਚੇਤਨ ਬਾਂਗਡਰ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਬਣਾਇਆ ਨਵਾਂ ਰਿਕਾਰਡ, 10 ਮਹੀਨਿਆਂ 'ਚ ਬਰਾਮਦ ਕੀਤੀ 1090 ਕਿੱਲੋ ਹੈਰੋਇਨ


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Babita

This news is Content Editor Babita