ਸ੍ਰੀ ਮੁਕਤਸਰ ਸਾਹਿਬ 'ਚ 14 ਜਨਵਰੀ ਦੀ ਛੁੱਟੀ ਦਾ ਐਲਾਨ
Thursday, Jan 10, 2019 - 10:45 AM (IST)

ਚੰਡੀਗੜ੍ਹ/ਮੁਕਤਸਰ ਸਾਹਿਬ (ਪਵਨ, ਖੁਰਾਣਾ, ਭੁੱਲਰ) : ਪੰਜਾਬ ਸਰਕਾਰ ਨੇ 14 ਜਨਵਰੀ, 2019 (ਸੋਮਵਾਰ) ਨੂੰ ਮੇਲਾ ਮਾਘੀ ਦੇ ਸਬੰਧ 'ਚ ਸ੍ਰੀ ਮੁਕਤਸਰ ਸਾਹਿਬ ਜ਼ਿਲਾ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜਨਵਰੀ, 2019 (ਸੋਮਵਾਰ) ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਰਕਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਮੇਲਾ ਮਾਘੀ ਦੇ ਸਬੰਧ 'ਚ ਸਿਰਫ਼ ਸ੍ਰੀ ਮੁਕਤਸਰ ਸਾਹਿਬ ਜ਼ਿਲੇ 'ਚ ਹੀ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।