ਹਾਈ ਟੈੱਕ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਫਿਰ ਸੁਰਖ਼ੀਆਂ 'ਚ, ਬਰਾਮਦ ਹੋਏ 14 ਮੋਬਾਇਲ

02/17/2023 10:51:43 AM

ਤਰਨਤਾਰਨ (ਰਮਨ) : ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹਾਈ ਟੈੱਕ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਰੋਜ਼ਾਨਾ ਮੋਬਾਇਲ ਫੋਨ, ਨਸ਼ੀਲੇ ਪਦਾਰਥ ਅਤੇ ਹੋਰ ਸਮੱਗਰੀ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਮਿਲੀ, ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਅਚਾਨਕ ਲਈ ਗਈ ਤਲਾਸ਼ੀ ਦੌਰਾਨ 14 ਮੋਬਾਇਲ ਫੋਨ ,3 ਹੈੱਡ ਫੋਨ, 5 ਚਾਰਜਰ, 1 ਡਾਟਾ ਕੇਬਲ ਅਤੇ ਸਿੰਮ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਮੁੜ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਗੁਲਾਟੀ ਦਾ ਪਹਿਲਾ ਬਿਆਨ, CM ਮਾਨ ਨੂੰ ਲੈ ਕੇ ਆਖ਼ੀ ਇਹ ਗੱਲ

ਇਸ ਬਾਬਤ ਤਾਂ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 4 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ 6 ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਕੇਂਦਰੀ ਜੇਲ੍ਹ ਅੰਦਰ ਮੌਜੂਦ ਹਵਾਲਾਤੀ ਹਰਜਿੰਦਰ ਸਿੰਘ ਉਰਫ਼ ਰਿੰਕੂ ਪੁੱਤਰ ਮਲੂਕ ਸਿੰਘ ਵਾਸੀ ਖਵਾਸਪੁਰ ਜ਼ਿਲ੍ਹਾ ਤਰਨਤਾਰਨ, ਹਵਾਲਾਤੀ ਮਨਦੀਪ ਸਿੰਘ ਉਰਫ਼ ਬਾਊ ਪੁੱਤਰ ਸਰਬਜੀਤ ਸਿੰਘ ਵਾਸੀ ਸ਼ਹੀਦ ਜ਼ਿਲ੍ਹਾ ਤਰਨਤਾਰਨ, ਹਵਾਲਾਤੀ ਸੁਸ਼ੀਲ ਕੁਮਾਰ ਉਰਫ਼ ਸ਼ੀਲਾ ਪੁੱਤਰ ਹਰਚਰਨ ਸਿੰਘ ਵਾਸੀ ਅਹਿਮਦਾਬਾਦ ਜ਼ਿਲ੍ਹਾ ਗੁਰਦਾਸਪੁਰ ਅਤੇ ਹਵਾਲਾਤੀ ਕਮਲਪ੍ਰੀਤ ਸਿੰਘ ਉਰਫ਼ ਕਮਲ ਪੁੱਤਰ ਸੁਖਮਿੰਦਰ ਸਿੰਘ ਵਾਸੀ ਮਜਰਾਂ ਜ਼ਿਲ੍ਹਾ ਲੁਧਿਆਣਾ ਪਾਸੋਂ ਉਕਤ 14 ਮੋਬਾਇਲ, ਚਾਰਜਰ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ : ਖੰਨਾ 'ਚ ਵਿਦੇਸ਼ੀ ਵਿਦਿਆਰਥਣ ਨਾਲ ਹੋਇਆ ਸੀ ਜਬਰ-ਜ਼ਿਨਾਹ, ਮਾਮਲੇ 'ਚ ਆਇਆ ਨਵਾਂ ਮੋੜ

ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਵੱਖ-ਵੱਖ ਸਹਾਇਕ ਸੁਪਰੀਡੈਂਟ ਦੇ ਬਿਆਨਾਂ ਹੇਠ 4 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ 2 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita