ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ''ਚ ਕੋਰੋਨਾ ਦੇ 14 ਨਵੇਂ ਕੇਸਾਂ ਦੀ ਪੁਸ਼ਟੀ

Monday, Aug 10, 2020 - 05:34 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਖਤਰਾ ਵੱਧਦਾ ਹੀ ਜਾ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ 14 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਕੁੱਲ 14 ਨਵੇਂ ਕੇਸ ਸਾਹਮਣੇ ਆਏ ਹਨ, ਜਿੰਨ੍ਹਾਂ ਵਿੱਚੋਂ 1 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹੈ, ਜਦੋਂਕਿ 3 ਕੇਸ ਮਲੋਟ, 4 ਕੇਸ ਗਿੱਦੜਬਾਹਾ, 2 ਕੇਸ ਪਿੰਡ ਬਾਦਲ, 2 ਕੇਸ ਪਿੰਡ ਘੱਗਾ, 1 ਕੇਸ ਕੋਟਲੀ ਅਬਲੂ ਅਤੇ 1 ਕੇਸ ਪਿੰਡ ਕੋਟਭਾਈ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇੱਕ ਮਰੀਜ਼ ਨੂੰ ਛੁੱਟੀ ਵੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਦਾ ਅੰਕੜਾ 326 ਹੋ ਗਿਆ ਹੈ, ਜਿਸ 'ਚੋਂ 237 ਮਰੀਜ਼ਾਂ ਨੂੰ ਛੁੱਟੀ ਮਿਲ ਚੁੱਕੀ ਹੈ, ਜਦੋਂਕਿ ਹੁਣ 87 ਕੇਸ ਐਕਟਿਵ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ 139 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 397 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ ਕੁੱਲ 211 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੇਰੀ ਪੁਸ਼ਟੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਡਰਾਵਣਾ ਹੋਇਆ ਕੋਰੋਨਾ ਦਾ ਰੂਪ, ਇਕ ਹਫ਼ਤੇ 'ਚ 66 ਦੀ ਮੌਤ, 1515 ਪਾਜ਼ੇਟਿਵ ਕੇਸ

ਐਤਵਾਰ ਨੂੰ ਕੋਰੋਨਾ ਦੇ ਸੱਤ ਕੇਸ ਆਏ ਸਾਹਮਣੇ
ਸ੍ਰੀ ਮੁਕਤਸਰ ਸਾਹਿਬ ਵਿਖੇ ਐਤਵਾਰ ਨੂੰ ਕੋਰੋਨਾ ਦੇ ਸੱਤ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਮਹਿਕਮੇ ਦੇ ਬੁਲਾਰੇ ਨੇ ਦੱਸਿਆ ਜ਼ਿਲ੍ਹੇ ਅੰਦਰ ਇਕੱਠੇ 7 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚੋਂ 3 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ 1 ਕੇਸ ਪਿੰਡ ਖੁੰਨਣ ਕਲਾਂ, 1 ਕੇਸ ਰੋੜਾਂਵਾਲੀ, 1 ਕੇਸ ਵੜਿੰਗ ਖੇੜਾ ਅਤੇ 1 ਕੇਸ ਕੋਟਭਾਈ ਤੋਂ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇੰਨ੍ਹਾਂ ਸਾਰਿਆਂ ਨੂੰ ਕੋਵਿਡ-19 ਹਸਪਤਾਲ ਵਿਖੇ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਤਿੰਨ ਮਰੀਜ਼ਾਂ ਨੂੰ 'ਮਿਸ਼ਨ ਫਤਿਹ' ਤਹਿਤ ਛੁੱਟੀ ਦੇ ਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੋਵਿਡ19 ਦੀ ਵਾਇਰਲ ਟੈਸਟਿੰਗ ਸਮਰੱਥਾ 'ਚ ਕੀਤਾ ਵਾਧਾ, 20,000 ਟੈਸਟ ਹੋਣਗੇ ਰੋਜ਼ਾਨਾ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 23 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2376, ਲੁਧਿਆਣਾ 5032, ਜਲੰਧਰ 3136, ਮੋਹਾਲੀ 'ਚ 1309, ਪਟਿਆਲਾ 'ਚ 2729, ਹੁਸ਼ਿਆਰਪੁਰ 'ਚ 634, ਤਰਨਾਰਨ 474, ਪਠਾਨਕੋਟ 'ਚ 554, ਮਾਨਸਾ 'ਚ 195, ਕਪੂਰਥਲਾ 431, ਫਰੀਦਕੋਟ 391, ਸੰਗਰੂਰ 'ਚ 1281, ਨਵਾਂਸ਼ਹਿਰ 'ਚ 367, ਰੂਪਨਗਰ 410, ਫਿਰੋਜ਼ਪੁਰ 'ਚ 656, ਬਠਿੰਡਾ 849, ਗੁਰਦਾਸਪੁਰ 878, ਫਤਿਹਗੜ੍ਹ ਸਾਹਿਬ 'ਚ 503, ਬਰਨਾਲਾ 445, ਫਾਜ਼ਿਲਕਾ 367, ਮੋਗਾ 589, ਮੁਕਤਸਰ ਸਾਹਿਬ 312 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 587 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ ਪੰਜਾਬ 'ਚ 7 ਹਜ਼ਾਰ ਤੋਂ ਵੱਧ ਸਰਗਰਮ ਕੇਸ ਹਨ ਜਦਕਿ 15617ਮਰੀਜ਼ ਕੋਰੋਨਾ 'ਤੇ ਮਾਤ ਪਾ ਕੇ ਘਰਾਂ ਨੂੰ ਪਰਤ ਚੁੱਕੇ ਹਨ।


Anuradha

Content Editor

Related News