ਡੀ. ਸੀ. ਸਣੇ ਪੰਜਾਬ ਦੇ 14 ਸੀਨੀਅਰ ਆਈ.ਏ.ਐਸ. ਅਫ਼ਸਰ ਤਬਦੀਲ
Thursday, Jun 06, 2019 - 11:04 PM (IST)

ਚੰਡੀਗੜ੍ਹ, (ਭੁੱਲਰ)— ਪੰਜਾਬ ਸਰਕਾਰ ਨੇ ਵੀਰਵਾਰ ਮੋਹਾਲੀ ਦੀ ਡਿਪਟੀ ਕਮਿਸ਼ਨਰ ਸਣੇ 14 ਸੀਨੀਅਰ ਆਈ.ਏ.ਐਸ. ਅਫ਼ਸਰਾਂ ਦੇ ਤਬਾਦਲੇ ਤੇ ਨਵੀਆਂ ਤਾਇਨਾਤੀਆਂ ਕੀਤੀਆਂ ਹਨ। ਬੁਲਾਰੇ ਅਨੁਸਾਰ 14 ਆਈ.ਏ.ਐਸ. ਅਧਿਕਾਰੀਆਂ ਵਿਚ ਸੀਮਾ ਜੈਨ ਨੂੰ ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਤੇ ਜਨਤਕ ਸ਼ਿਕਾਇਤ ਨਿਵਾਰਨ, ਵਾਧੂ ਚਾਰਜ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਦਿਪਿੰਦਰ ਸਿੰਘ ਨੂੰ ਸਕੱਤਰ, ਚੋਣਾਂ ਅਤੇ ਵਾਧੂ ਚਾਰਜ ਕਮਿਸ਼ਨਰ ਪਟਿਆਲਾ ਡਵੀਜਨ, ਪਟਿਆਲਾ, ਵਾਧੂ ਚਾਰਜ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ ਲਗਾਇਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਰਾਹੁਲ ਤਿਵਾੜੀ ਨੂੰ ਸਕੱਤਰ, ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ, ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਅਤੇ ਵਿਜੇ ਨਾਮਦਿਉਰਾਓ ਜ਼ਾਦੇ ਨੂੰ ਸਕੱਤਰ, ਪੰਜਾਬ ਰਾਜ ਖੇਤਬਾੜੀ ਮਾਰਕੀਟਿੰਗ ਬੋਰਡ ਤੇ ਵਾਧੂ ਚਾਰਜ ਸਕੱਤਰ, ਖਰਚਾ (ਵਿੱਤ ਵਿਭਾਗ), ਰਵਿੰਦਰ ਕੁਮਾਰ ਕੌਸ਼ਿਕ ਨੂੰ ਸਕੱਤਰ, ਬਿਜਲੀ ਤੇ ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤਾਂ, ਵਾਧੂ ਚਾਰਜ ਕਮਿਸ਼ਨਰ, ਫ਼ਰੀਦਕੋਟ ਡਵੀਜਨ, ਫ਼ਰੀਦਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਰਜਤ ਅਗਰਵਾਲ ਨੂੰ ਮੁੱਖ ਕਾਰਜ ਸਾਧਕ ਅਫ਼ਸਰ, ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ, ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫੋਟੈਕ, ਵਾਧੂ ਚਾਰਜ ਡਾਇਰੈਕਟਰ, ਸੂਚਨਾ ਤੇ ਤਕਨੀਕ, ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ, ਕਵਿਤਾ ਸਿੰਘ ਨੂੰ ਮੁੱਖ ਪ੍ਰਸ਼ਾਸਕ, ਗਮਾਡਾ, ਮੋਹਾਲੀ, ਵਾਧੂ ਚਾਰਜ ਡਾਇਰੈਕਟਰ, ਸ਼ਹਿਰੀ ਯੋਜਨਾਬੰਦੀ ਵਿਭਾਗ, ਬਸੰਤ ਗਰਗ ਨੂੰ ਡਾਇਰੈਕਟਰ, ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ, ਵਾਧੂ ਚਾਰਜ ਘਰ-ਘਰ ਰੋਜ਼ਗਾਰ ਮਿਸ਼ਨ, ਸੀ ਸਿਬਿਨ ਨੂੰ ਡਾਇਰੈਕਟਰ, ਉਦਯੋਗ ਅਤੇ ਵਣਜ, ਪੰਜਾਬ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਉਦਯੋਗ ਅਤੇ ਵਣਜ ਵਿਭਾਗ ਲਗਾਇਆ ਗਿਆ ਹੈ। ਗੁਰਪ੍ਰੀਤ ਕੌਰ ਸਪਰਾ ਨੂੰ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਵਾਧੂ ਚਾਰਜ ਵਿਸ਼ੇਸ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਮਨਜੀਤ ਸਿੰਘ ਬਰਾੜ ਨੂੰ ਪੰਜਾਬ ਐਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ ਲਿਮਟਡ ਸੌਂਪਿਆ ਗਿਆ ਹੈ।
ਇਸੇ ਤਰ੍ਹਾਂ ਭੁਪਿੰਦਰ ਸਿੰਘ ਨੂੰ ਕਾਰਜਕਾਰੀ ਡਾਇਰੈਕਟਰ, ਬੈਕਫਿਨਕੋ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ, ਰੂਪਾਂਜਲੀ ਕਾਰਥਿਕ ਨੂੰ ਵਿਸ਼ੇਸ਼ ਸਕੱਤਰ, ਮਾਲ ਤੇ ਮੁੜ ਵਸੇਬਾ ਵਿਭਾਗ, ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡਜ਼, ਸੈਟਲਮੈਂਟ, ਕੰਸਾਲੀਡੇਸ਼ਨ ਤੇ ਲੈਂਡ ਐਕੁਈਜ਼ੀਸ਼ਨ, ਜਲੰਧਰ ਅਤੇ ਗਿਰੀਸ਼ ਦਿਆਲਨ ਨੂੰ ਡਿਪਟੀ ਕਮਿਸ਼ਨਰ, ਮੋਹਾਲੀ ਤੇ ਵਾਧੂ ਚਾਰਜ ਡਾਇਰੈਕਟਰ, ਸਿਵਲ ਏਵੀਏਸ਼ਨ ਵਜੋਂ ਤਾਇਨਾਤ ਕੀਤਾ ਗਿਆ ਹੈ।