14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ
Sunday, Jun 08, 2025 - 12:35 PM (IST)
 
            
            ਅਜਨਾਲਾ(ਬਾਠ)- ਸਿਵਲ ਹਸਪਤਾਲ ਅਜਨਾਲਾ ਵਿਖੇ ਪੋਸਟ ਮਾਰਟਮ ਕਰਵਾਉਣ ਲਈ ਆਪਣੀ ਸਕੀ ਭੈਣ ਹਰਜਿੰਦਰ ਕੌਰ ਦੀ ਲਾਸ਼ ਲੈ ਕੇ ਪਹੁੰਚੇ ਗੁਰਮੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਵਣੀਕੇ ਤਹਿਸੀਲ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਨੇ ਦੋਸ਼ ਲਾਇਆ ਕਿ ਉਸਦੀ ਭੈਣ ਦੇ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਤੰਗ ਪਰੇਸ਼ਾਨ ਕਰਨ ਅਤੇ ਭਾਰੀ ਮਾਨਸਿਕ ਅਤੇ ਸਰੀਰਕ ਤਸ਼ੱਦਤ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਰੱਸੀ ਨਾਲ ਬੰਨ ਕੇ ਖੁਦਕੁਸ਼ੀ ਦਾ ਰੂਪ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀ ਭੈਣ ਦਾ ਵਿਆਹ ਪਿੰਡ ਬੱਚੀਵਿੰਡ ਦੇ ਰਹਿਣ ਵਾਲੇ ਨਾਲ ਅੱਜ ਤੋਂ ਕਰੀਬ 14 ਸਾਲ ਪਹਿਲਾਂ ਹੋਇਆ ਸੀ ਜਿਨ੍ਹਾਂ ਦੇ ਘਰ ਦੋ ਲੜਕਿਆਂ ਨੇ ਜਨਮ ਲਿਆ ਸੀ ਪਰ ਵਿਆਹ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀ ਭੈਣ ਹਰਜਿੰਦਰ ਕੌਰ ਨੂੰ ਉਸਦੀ ਸੱਸ ਉਸਦਾ ਸਹੁਰਾ ਅਤੇ ਉਸਦਾ ਘਰਵਾਲਾ ਬੁਰੀ ਤਰਾਂ ਤਸ਼ੱਦਦ ਕਰਦਾ ਰਿਹਾ ਸੀ ਅਤੇ ਹੋਰ ਦਾਜ ਲਿਆਉਣ ਦੀ ਮੰਗ ਕਰਕੇ ਉਸਨੂੰ ਕੁੱਟਿਆ ਮਾਰਿਆ ਵੀ ਜਾਂਦਾ ਸੀ।
ਇਹ ਵੀ ਪੜ੍ਹੋ- ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ ਲਾਸ਼
ਇਸ ਦੀ ਖਬਰ ਉਹ ਸਾਨੂੰ ਸਮੇਂ ਸਮੇਂ 'ਤੇ ਦਿੰਦੀ ਰਹਿੰਦੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀ ਭੈਣ ਦੇ ਕਤਲ ਨੂੰ ਖੁਦਕੁਸ਼ੀ ਦਾ ਰੂਪ ਦੇਣ ਲਈ ਥਾਣਾ ਲੋਪੋਕੇ ਦੀ ਪੁਲਸ ਵੀ ਕਥਿਤ ਦੋਸ਼ੀ ਨਾਲ ਰੱਲੀ ਹੋਈ ਹੈ, ਜਿਨ੍ਹਾਂ ਨੇ ਖੁਦਕੁਸ਼ੀ ਦਾ ਪਰਚਾ ਦਰਜ ਕਰਕੇ ਲਖਵਿੰਦਰ ਸਿੰਘ ਪੁੱਤਰ ਸੰਮਾ ਸਿੰਘ,ਹਰਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ,ਰਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀਅਨ ਬੱਚੀ ਵਿੰਡ ਵਿਰੁੱਧ ਕਾਰਵਾਈ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ ਰਫੂ-ਚੱਕਰ ਹੋਏ ਮੁੰਡੇ ਵਾਲੇ
ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਭੈਣ ਹਰਜਿੰਦਰ ਕੌਰ ਦੇ ਕਤਲ ਦਾ ਮੁਕਦਮਾ ਦਰਜ ਕੀਤਾ ਜਾਵੇ ਅਤੇ ਜਾਂਚ ਦੌਰਾਨ ਕਮੇਟੀ ਬਣਾ ਕੇ ਪੋਸਟਮਾਰਟਮ ਕੀਤਾ ਜਾਵੇ ਅਤੇ ਰਿਪੋਰਟ ਮੁਤਾਬਕ ਉਕਤ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ ਹਿਮਾਂਸ਼ੂ ਭਗਤ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਦਰਖਾਸਤ ਦੇ ਅਧਾਰ 'ਤੇ ਉਨ੍ਹਾਂ ਨੇ ਸੱਸ ਅਤੇ ਸਹੁਰਾ ਅਤੇ ਉਸਦੇ ਪਤੀ ਵਿਰੁੱਧ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ 'ਤੇ ਉਕਤ ਵਿਅਕਤੀਆਂ ਵਿਰੁੱਧ ਪਰਚਾ ਦਰਜ ਕਰਕੇ ਪਤੀ ਰਵਿੰਦਰ ਸਿੰਘ ਅਤੇ ਸੱਸ ਹਰਵਿੰਦਰ ਕੌਰ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਅਤੇ ਸਹੁਰਾ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            