14 ਸਾਲਾ ਅਨਮੋਲਪ੍ਰੀਤ ਨੂੰ ਅਣਪਛਾਤੀ ਗੱਡੀ ਨੇ ਦਰੜਿਆ, ਮੌਕੇ 'ਤੇ ਹੋਈ ਦਰਦਨਾਕ ਮੌਤ

Monday, Jun 12, 2023 - 11:27 AM (IST)

14 ਸਾਲਾ ਅਨਮੋਲਪ੍ਰੀਤ ਨੂੰ ਅਣਪਛਾਤੀ ਗੱਡੀ ਨੇ ਦਰੜਿਆ, ਮੌਕੇ 'ਤੇ ਹੋਈ ਦਰਦਨਾਕ ਮੌਤ

ਤਰਨਤਾਰਨ (ਵਿਜੇ)- ਵਿਧਾਨ ਸਭਾ ਹਲਕਾ ਖੇਮਕਰਨ 'ਚ ਬੀਤੀ ਰਾਤ ਕਸਬੇ ਮੋਹਨ ਨਗਰ ਇਲਾਕੇ 'ਚ ਡਾਕਟਰ ਦੀ ਦੁਕਾਨ 'ਚ ਕੰਮ ਕਰਦੇ ਮੁੰਡੇ ਨਾਲ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਮੁੰਡਾ ਅਨਮੋਲਪ੍ਰੀਤ ਸਿੰਘ ਨੂੰ ਕਿਸੇ ਅਣਪਛਾਤੀ ਸਵਿਫ਼ਟ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੁੰਡੇ ਦੀ ਮੌਕੇ 'ਤੇ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਅਨਮੋਲਪ੍ਰੀਤ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਜਸਪਾਲ ਸਿੰਘ ਅਤੇ ਉਸਦੀ ਪਤਨੀ ਕੁਲਵਿੰਦਰ ਦੋਵਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤਾਂ ਉਨ੍ਹਾਂ ਦਾ ਮੁੰਡਾ ਅਨਮੋਲਪ੍ਰੀਤ ਸਿੰਘ ਉਸ ਦੇ ਕੋਲ ਪਲ ਰਿਹਾ ਸੀ। ਜਿਸ ਨੂੰ ਬੀਤੀ ਰਾਤ ਕਰੀਬ 9 ਵਜੇ ਕਿਸੇ ਅਣਪਛਾਤੇ ਵਾਹਨ ਨੇ ਆਪਣੀ ਲਪੇਟ 'ਚ ਲੈ ਲਿਆ ਅਤੇ ਉਕਤ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ- ਮੀਂਹ ਕਾਰਨ ਤਾਪਮਾਨ ’ਚ ਗਿਰਾਵਟ, ਗਰਮੀ ਘਟੀ, ਸੂਬੇ ’ਚ ਪੰਜ ਦਿਨਾਂ ਲਈ ਯੈਲੋ ਅਲਰਟ

ਉਨ੍ਹਾਂ ਦੱਸਿਆ ਜਦੋਂ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਅਨਮੋਲਪ੍ਰੀਤ ਨੂੰ ਜ਼ਖ਼ਮੀ ਹਾਲਤ 'ਚ ਇਲਾਜ ਲਈ ਹਸਪਤਾਲ ਲੈ ਕੇ ਜਾ ਰਹੇ ਸੀ ਕਿ ਤਾਂ ਰਸਤੇ 'ਚ ਹੀ ਅਨਮੋਲ ਨੇ ਦਮ ਤੋੜ ਦਿੱਤਾ। ਇਸ ਸੰਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਘਟਨਾ ਨੂੰ ਲੈ ਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਲਾਕੇ ਦੇ ਸਾਰੇ ਸੀ.ਸੀ.ਟੀ.ਵੀ. ਚੈੱਕ ਕੀਤੇ ਜਾ ਰਹੇ ਹਨ। ਸੁਰਾਗ ਮਿਲਦੇ ਹੀ ਗੱਡੀ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈੱਸ ਵੇਅ ’ਤੇ ਖ਼ਤਰੇ ਦੇ ਮੰਡਰਾਉਣ ਲੱਗੇ ਬੱਦਲ, ਜਥੇਬੰਦੀਆਂ ਦੀ ਅੜੀ ਕਾਰਨ ਹੋ ਸਕਦੈ ਕੈਂਸਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News