ਦੁੱਖਦਾਇਕ ਖ਼ਬਰ : ਮੇਲੇ ’ਚ ਸੇਵਾ ਕਰ ਰਹੇ 14 ਸਾਲਾ ਬੱਚੇ ਦੀ ਕਰੰਟ ਲੱਗਣ ਨਾਲ ਮੌਤ
Thursday, Aug 17, 2023 - 06:00 PM (IST)
ਝਬਾਲ (ਨਰਿੰਦਰ) : ਥੋੜੀ ਦੂਰ ਪਿੰਡ ਗੰਡੀਵਿੰਡ ਵਿਖੇ ਚਲ ਰਹੇ ਮੇਲੇ ਦੌਰਾਨ ਪਾਣੀ ਪਿਲਾਉਣ ਦੀ ਸੇਵਾ ਕਰ ਰਹੇ ਇਕ ਬੱਚੇ ਨੂੰ ਕਰੰਟ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਗੰਡੀਵਿੰਡ ਵਿਖੇ ਇਕ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਮੇਲਾ ਚਲ ਰਿਹਾ ਸੀ ਕਿ ਗੁਰਦੁਆਰੇ ਦੇ ਬਾਹਰ ਸੰਗਤ ਲਈ ਲਗਾਈ ਪਾਣੀ ਦੀ ਛਬੀਲ ਲੱਗੀ ਹੋਈ ਸੀ ਅਤੇ ਲੋਕਾਂ ਨੂੰ ਠੰਡਾ ਪਾਣੀ ਪਿਲਾਉਣ ਦੀ ਸੇਵਾ ਕਰ ਰਹੇ ਇਕ 14 ਸਾਲਾ ਬੱਚੇ ਹਰਮਨ ਸਿੰਘ ਪੁੱਤਰ ਜਰਮਨ ਸਿੰਘ ਨੂੰ ਪੱਖੇ ਦੀ ਤਾਰ ਤੋਂ ਜ਼ੋਰਦਾਰ ਕਰੰਟ ਪੈ ਗਿਆ।
ਜਿਸ ਨੂੰ ਤੁਰੰਤ ਝਬਾਲ ਦੇ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਪਰ ਬੱਚੇ ਦੀ ਮੌਤ ਹੋ ਗਈ। ਹਰਮਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : ਬਰਨਾਲਾ 'ਚ ਹੋਏ ਦੋਹਰੇ ਕਤਲ ਕੇਸ ਦੀ ਗੁੱਥੀ ਸੁਲਝੀ, ਘਰ ਜਵਾਈ ਹੀ ਨਿਕਲਿਆ ਕਾਤਲ
ਦੂਸਰੇ ਪਾਸੇ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਮੇਲੇ ਵਾਲੀ ਥਾਂ ਰੱਖ ਕੇ ਸ਼੍ਰੋਮਣੀ ਕਮੇਟੀ ਕੋਲੋਂ ਮੁਆਵਜ਼ੇ ਅਤੇ ਇਕ ਪਰਿਵਾਰ ਦੇ ਜੀਅ ਨੂੰ ਨੌਕਰੀ ਦੀ ਮੰਗ ਕੀਤੀ ਹੈ। ਜਦੋਂ ਕਿ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਜਿਨ੍ਹਾਂ ਦੇ ਅਧੀਨ ਪ੍ਰਬੰਧ ਹੈ, ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਦੀ ਮੰਗ ਅਨੁਸਾਰ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਮਾਲੀ ਮਦਦ ਵੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮਾੜੀ ਖ਼ਬਰ ਨੇ ਵਿਛਾਏ ਸੱਥਰ, ਚੂੜੇ ਦਾ ਰੰਗ ਫਿੱਕਾ ਪੈਣ ਤੋਂ ਪਹਿਲਾਂ ਜਹਾਨੋ ਤੁਰ ਗਈ ਪੰਜਾਬ ਦੀ ਧੀ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8