ਬਲਕੌਰ ਸਿੰਘ ਤੇ ਸਲਮਾਨ ਖ਼ਾਨ ਨੂੰ ਧਮਕੀ ਦੇਣ ਵਾਲਾ ਨਿਕਲਿਆ 14 ਸਾਲ ਦਾ ਨਾਬਾਲਿਗ

Sunday, Mar 05, 2023 - 11:03 AM (IST)

ਬਲਕੌਰ ਸਿੰਘ ਤੇ ਸਲਮਾਨ ਖ਼ਾਨ ਨੂੰ ਧਮਕੀ ਦੇਣ ਵਾਲਾ ਨਿਕਲਿਆ 14 ਸਾਲ ਦਾ ਨਾਬਾਲਿਗ

ਮਾਨਸਾ (ਬਿਊਰੋ)– ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਸਲਮਾਨ ਖ਼ਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਪੁਲਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਸ ਨੇ ਇਸ ਮਾਮਲੇ ’ਚ ਇਕ ਨਾਬਾਲਿਗ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਸ ਨੇ ਜੋਧਪੁਰ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਬਾਲਿਗ ਦੀ ਉਮਰ 14 ਸਾਲ ਦੱਸੀ ਜਾ ਰਹੀ ਹੈ।

ਨਾਬਾਲਿਗ ਦਾ ਪਰਿਵਾਰ ਉਸ ਨੂੰ ਸੋਮਵਾਰ ਨੂੰ ਪੰਜਾਬ ਪੁਲਸ ਸਾਹਮਣੇ ਪੇਸ਼ ਕਰੇਗਾ। ਪੁਲਸ ਨੂੰ ਸਿੱਧੂ ਦੇ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੇ ਚਲਦਿਆਂ ਪੁਲਸ ਨੇ ਧਮਕੀ ਦਾ ਕੇਸ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਕਰਨ ਔਜਲਾ ਤੇ ਪਲਕ ਬੱਝੇ ਵਿਆਹ ਦੇ ਬੰਧਨ ’ਚ, ਦੇਖੋ ਨਵੀਂ ਵਿਆਹੀ ਜੋੜੀ ਦੀਆਂ ਤਸਵੀਰਾਂ

ਦੱਸ ਦੇਈਏ ਕਿ ਨਾਬਾਲਿਗ ਨਾਲ ਹੋਰ ਵੀ ਲੜਕੇ ਹਨ ਜਿਹੜੇ ਜੋਧਪੁਰ ਦੇ ਨਜ਼ਦੀਕ ਹੀ ਰਹਿੰਦੇ ਹਨ। ਪੁਲਸ ਵਲੋਂ ਬਾਕੀ ਨੌਜਵਾਨਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਬਲਕੌਰ ਸਿੰਘ ਨੂੰ ਇਸ ਤੋਂ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਉਥੇ ਇਹ ਖ਼ਬਰ ਵੀ ਸਾਹਮਣੇ ਆ ਰਹੀ ਹੈ ਕਿ ਸਿੱਧੂ ਦਾ ਪਰਿਵਾਰ 19 ਮਾਰਚ ਨੂੰ ਸਿੱਧੂ ਦੀ ਬਰਸੀ ਮਨਾਉਣ ਜਾ ਰਿਹਾ ਹੈ। ਸਿੱਧੂ ਦਾ 29 ਮਈ, 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News