ਮਲੋਟ 'ਚ ਸ਼ਰਮਸਾਰ ਹੋਈ ਇਨਸਾਨੀਅਤ, 14 ਸਾਲਾ ਜਬਰ-ਜ਼ਿਨਾਹ ਪੀੜਤਾ ਨੇ ਦਿੱਤਾ ਮ੍ਰਿਤਕ ਬੱਚੇ ਨੂੰ ਜਨਮ

10/06/2022 1:48:58 PM

ਮਲੋਟ (ਸ਼ਾਮ ਜੁਨੇਜਾ) : ਮਲੋਟ ਇਲਾਕੇ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੇ ਹਰ ਸੰਵੇਦਨਸ਼ੀਲ ਵਿਅਕਤੀ ਦੇ ਦਿਲ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਕ ਜਬਰ-ਜ਼ਿਨਾਹ ਦਾ ਸ਼ਿਕਾਰ ਇਕ ਪਿਉ ਵਾਹਰੀ 14 ਸਾਲਾ ਨਾਬਾਲਿਗ ਕੁੜੀ ਨੇ ਸਮੇਂ ਤੋਂ ਪਹਿਲਾਂ ਮ੍ਰਿਤਕ ਬੱਚੇ ਨੂੰ ਜਨਮ ਦਿੱਤਾ ਹੈ। ਕੁੜੀ ਦੀ ਹਾਲਤ ਗੰਭੀਰ ਹੋਣ ਕਰਕੇ ਉਸਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਕਬਰਵਾਲਾ ਪੁਲਸ ਨੇ ਇਸ ਸਬੰਧੀ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਭਲਕੇ ਵਿਆਹ ਦੇ ਬੰਧਨ 'ਚ ਬੱਝਣਗੇ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ

ਗੱਲਬਾਤ ਕਰਦਿਆਂ ਕਬਰਵਾਲਾ ਥਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਦੀ ਸਾਂਝੀ ਥਾਂ 'ਤੇ ਐੱਸ. ਸੀ. ਭਾਈਚਾਰੇ ਨਾਲ ਸਬੰਧਤ ਇਕ ਕੰਨਾਂ ਤੋਂ ਬੋਲੀ ਅਤੇ ਸਧਾਰਨ ਬੁੱਧੀ ਦੀ ਵਿਧਵਾ ਆਪਣੀ ਇਕਲੌਤੀ ਨਾਬਾਲਿਗ ਕੁੜੀ ਨਾਲ ਇੱਥੇ ਰਹਿ ਰਹੀ ਸੀ। ਕੱਲ੍ਹ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਨਾਬਲਿਗ ਕੁੜੀ ਨੇ ਸਮੇਂ ਤੋਂ ਪਹਿਲਾਂ ਬੱਚੇ ਨੂੰ ਜਨਮ ਦਿੱਤਾ। ਇਸ ਸਬੰਧੀ ਮਹਿਲਾ ਸਬ ਇੰਸਪੈਕਟਰ ਪੁਸ਼ਪਾ ਰਾਣੀ ਨੇ ਮੌਕੇ 'ਤੇ ਪੁੱਜ ਕੇ ਪੀੜਤਾ ਦੇ ਬਿਆਨ ਲਏ ਅਤੇ ਉਸਨੂੰ ਪਹਿਲਾਂ ਸਰਕਾਰੀ ਹਸਪਤਾਲ ਆਲਮਵਾਲਾ ਫਿਰ ਮਲੋਟ ਵਿਖੇ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ- ਕਿੱਧਰ ਨੂੰ ਤੁਰ ਪਿਆ ਸਮਾਜ! ਤਲਵੰਡੀ ਸਾਬੋ ਵਿਖੇ ਸਰਕਾਰੀ ਅਧਿਆਪਕ ਹੈਰੋਇਨ ਸਮੇਤ ਗ੍ਰਿਫ਼ਤਾਰ

ਜਿਸ ਤੋਂ ਬਾਅਦ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ | ਪੁਲਸ ਨੇ ਮ੍ਰਿਤਕ ਬੱਚੇ ਨੂੰ ਪੋਸਟ ਮਾਰਟਮ ਲਈ ਮਲੋਟ ਦੇ ਸਰਕਾਰੀ ਹਸਪਤਾਲ ਵਿਚ ਰੱਖ ਦਿੱਤਾ। ਇਸ ਸਬੰਧੀ ਥਾਣਾ ਕਬਰਵਾਲਾ ਦੀ ਪੁਲਸ ਹਰਜਿੰਦਰ ਸਿੰਘ ਵਿਰੁੱਧ 376 ਆਈ. ਪੀ. ਸੀ. ਅਤੇ ਪਾਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ। ਪੁਲਸ ਮੁਤਾਬਕ ਦੋਸ਼ੀ ਫਰਾਰ ਹੋ ਗਿਆ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਮਲੋਟ ਦੇ ਐਸ. ਐਮ. ਓ. ਡਾ.ਸੁਨੀਲ ਬਾਂਸਲ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੇ ਡੀ. ਐਨ. ਏ. ਆਦਿ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਭੇਜ ਦਿੱਤਾ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto