ਸ਼ਰਮਸਾਰ ਪੰਜਾਬ: 14 ਸਾਲ ਦੀ ਕੁੜੀ ਨੇ ਦਿੱਤਾ ਮਰੇ ਹੋਏ ਬੱਚੇ ਨੂੰ ਜਨਮ
Monday, Jul 01, 2024 - 12:02 PM (IST)

ਲੁਧਿਆਣਾ (ਰਾਜ): ਪੰਜਾਬ ਲਈ ਬੇਹੱਦ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਨਾਨਕੇ ਗਈ 14 ਸਾਲਾ ਬੱਚੀ ਨੇ ਇਕ ਮਰੇ ਹੋਏ ਬੱਚੇ ਨੂੰ ਜਨਮ ਦਿੱਤਾ ਹੈ। ਜਦੋਂ ਮਾਂ ਨੇ ਪੁੱਛਿਆ ਤਾਂ ਬੱਚੀ ਨੇ ਦੱਸਿਆ ਕਿ ਗੁਆਂਢੀ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ ਸੀ। ਪੁਲਸ ਵੱਲੋਂ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਬਦਲ ਜਾਣਗੇ ਪੁਲਸ ਦੇ ਕੰਮ ਕਰਨ ਦੇ ਤਰੀਕੇ, ਅਫ਼ਸਰਾਂ ਲਈ ਲਾਜ਼ਮੀ ਹੋਵੇਗਾ ਇਹ ਕੰਮ
ਜਾਣਕਾਰੀ ਮੁਤਾਬਕ ਬੱਚੀ ਆਪਣੀ ਮਾਂ ਦੇ ਨਾਲ ਨਾਨਕੇ ਘਰ ਦੇਹਰਾਦੂਨ ਗਈ ਹੋਈ ਸੀ, ਜਿੱਥੇ ਉਸ ਨੇ ਮਰੇ ਹੋਏ ਬੱਚੇ ਨੂੰ ਜਨਮ ਦਿੱਤਾ। ਉਸ ਨੇ ਮਾਂ ਨੂੰ ਦੱਸਿਆ ਕਿ ਲੁਧਿਆਣਾ ਵਿਚ ਗੁਆਂਢ ਵਿਚ ਰਹਿਣ ਵਾਲੇ ਅਮਿਤ ਨਾਂ ਦੇ ਨੌਜਵਾਨ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ ਸੀ। ਬੱਚੀ ਦੀ ਮਾਂ ਨੇ ਦੇਹਰਾਦੂਨ ਵਿਚ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਉਸ ਜ਼ੀਰੋ FIR ਦਰਜ ਕਰ ਲੁਧਿਆਣਾ ਪੁਲਸ ਨੂੰ ਭੇਜ ਦਿੱਤੀ। ਹੁਣ ਲੁਧਿਆਣਾ ਦੀ ਟਿੱਬਾ ਪੁਲਸ ਨੇ ਮੁਲਜ਼ਮ ਅਮਿਤ 'ਤੇ ਕੇਸ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8