ਦਿੱਲੀ ਬਿੱਲ ਕਾਲਾ ਕਾਨੂੰਨ, ਲੋਕਤੰਤਰ ਨੂੰ ਬਚਾਉਣ ਲਈ 140 ਕਰੋੜ ਦੇਸ਼ ਭਗਤਾਂ ਨੂੰ ਅੱਗੇ ਆਉਣਾ ਪਵੇਗਾ : CM ਮਾਨ

Wednesday, Aug 09, 2023 - 09:27 AM (IST)

ਜਲੰਧਰ (ਧਵਨ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਲੋਕਤੰਤਰ ਨੂੰ ਬਚਾਉਣ ਲਈ 140 ਕਰੋੜ ਦੇਸ਼ ਭਗਤ ਲੋਕਾਂ ਨੂੰ ਅੱਗੇ ਆਉਣਾ ਪਵੇਗਾ। ਮੁੱਖ ਮੰਤਰੀ ਮਾਨ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਬਿੱਲ ਨੂੰ ਸੰਸਦ ’ਚ ਪਾਸ ਕਰਨ ਤੋਂ ਬਾਅਦ ਦਿੱਤੇ ਗਏ ਬਿਆਨ ਦਾ ਟਵੀਟ ਕਰ ਕੇ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੇ ਦੇਸ਼ ਪ੍ਰੇਮ ਦੇ ਜਜ਼ਬੇ ਨੂੰ ਸਲਾਮ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੰਸਦ ’ਚ ਕੇਂਦਰ ਸਰਕਾਰ ਵਲੋਂ ਪਾਸ ਕਰਵਾਇਆ ਗਿਆ ਦਿੱਲੀ ਬਿੱਲ ਅਸਲ ’ਚ ਇਕ ਕਾਲਾ ਕਾਨੂੰਨ ਹੈ ਜੋ ਲੋਕਤੰਤਰ ਦੇ ਵਿਰੁੱਧ ਹੈ ਅਤੇ ਇਹ ਦੇਸ਼ ’ਚ ਲੋਕਤੰਤਰ ਦੀਆਂ ਜੜ੍ਹਾਂ ਨੂੰ ਕਮਜ਼ੋਰ ਕਰੇਗਾ। ਉਨ੍ਹਾਂ ਕਿਹਾ ਕਿ ਇਸ ਬਿੱਲ ਰਾਹੀਂ ਕੇਂਦਰ ਸਰਕਾਰ ਦਿੱਲੀ ਦੇ ਮਾਮਲਿਆਂ ’ਚ ਦਖਲਅੰਦਾਜ਼ੀ ਕਰੇਗੀ ਅਤੇ ਆਪਣੇ ਲੈਫ. ਗਵਰਨਰ ਦੀ ਮਾਰਫਤ ਉਹ ਦਿੱਲੀ ’ਤੇ ਅਸਿੱਧੇ ਤੌਰ ’ਤੇ ਅਧਿਕਾਰੀਆਂ ਰਾਹੀਂ ਰਾਜ ਚਲਾਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਪੱਕੇ ਹੋਣ ਦਾ ਜਸ਼ਨ ਮਨਾਉਣ ਦੌਰਾਨ ਝੀਲ 'ਚ ਡੁੱਬੇ ਪੰਜਾਬੀ ਗੱਭਰੂ ਦੀ ਲਾਸ਼ ਬਰਾਮਦ

ਮੁੱਖ ਮੰਤਰੀ ਨੇ ਕਿਹਾ ਕਿ ਅਜੇ ਤਾਂ ਕੇਂਦਰ ਸਰਕਾਰ ਨੇ ਦਿੱਲੀ ’ਚ ਅਸਿੱਧੇ ਤੌਰ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਕੱਲ ਨੂੰ ਉਹ ਹੋਰ ਸੂਬਿਆਂ ’ਚ ਵੀ ਅਜਿਹੀ ਦਖਲਅੰਦਾਜ਼ੀ ਕਰੇਗੀ। ਗੈਰ-ਭਾਜਪਾ ਸ਼ਾਸਿਤ ਸੂਬਿਆਂ ’ਚ ਵੀ ਅਜਿਹੀ ਹੀ ਖੇਡ ਖੇਡੀ ਜਾ ਰਹੀ ਹੈ। ਗੈਰ-ਭਾਜਪਾ ਸਰਕਾਰਾਂ ਦੇ ਮਾਮਲਿਆਂ ’ਚ ਦਖਲਅੰਦਾਜ਼ੀ ਹੋ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ’ਚ ਲੋਕਾਂ ਦੀ ਵੋਟ ਦੀ ਤਾਕਤ ਨੂੰ ਕੇਂਦਰ ਸਰਕਾਰ ਖੋਹ ਰਹੀ ਹੈ ਅਤੇ ਦਿੱਲੀ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਬਿਲਕੁੱਲ ਵੀ ਧਿਆਨ ਨਹੀਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਅਧਿਕਾਰੀਆਂ ਨੂੰ ਬਦਲਣ ਅਤੇ ਹੋਰ ਅਧਿਕਾਰਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ’ਚ ਫੈਸਲਾ ਦਿੱਤਾ ਸੀ ਪਰ ਕੇਂਦਰ ਸਰਕਾਰ ਨੇ ਉਸ ਦਾ ਵੀ ਸਨਮਾਨ ਨਹੀਂ ਕੀਤਾ।

ਇਹ ਵੀ ਪੜ੍ਹੋ: ਕੈਨੇਡਾ ਜਾਣ ਦੀ ਤਿਆਰੀ ਖਿੱਚੀ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ, ਇਕ ਫ਼ੈਸਲੇ ਨਾਲ ਵਧੀਆਂ ਮੁਸ਼ਕਲਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News