15 ਹਜ਼ਾਰ ਲਿਟਰ ਲਾਹਣ ਬਰਾਮਦ

Saturday, Jun 29, 2019 - 08:22 PM (IST)

15 ਹਜ਼ਾਰ ਲਿਟਰ ਲਾਹਣ ਬਰਾਮਦ

ਫਿਰੋਜ਼ਪੁਰ (ਕੁਮਾਰ, ਮਲਹੋਤਰਾ)— ਥਾਣਾ ਸਦਰ ਦੀ ਪੁਲਸ ਨੇ ਮਿਲੀ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਦੇ ਹੋਏ 15 ਹਜ਼ਾਰ ਲਿਟਰ ਲਾਹਣ ਬਰਾਮਦ ਕੀਤੀ ਹੈ। ਇਸ ਬਰਾਮਦਗੀ ਨੂੰ ਲੈ ਕੇ ਪੁਲਸ ਵੱਲੋਂ 4 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਹੌਲਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਰੀਕ ਸਿੰਘ, ਰੁਲੀਆ ਸਿੰਘ, ਬਾਜੀ ਅਤੇ ਬਿੱਟੂ ਨਾਮੀ ਵਿਅਕਤੀ ਦਰਿਆ ਦੀ ਫਾਟ ਵਿਚਕਾਰ ਸਰਕੰਡੇ 'ਤੇ ਪਲਾਸਟਿਕ ਦੀਆਂ ਤਰਪਾਲਾਂ 'ਚ ਭਾਰੀ ਮਾਤਰਾ 'ਚ ਲਾਹਣ ਪਾ ਕੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦੇ ਆਦੀ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਚਾਕਰ ਸਿੰਘ ਵਾਲਾ ਦੇ ਇਲਾਕੇ 'ਚ ਦਰਿਆ ਦੀ ਫਾਟ 'ਤੇ ਰੇਡ ਕੀਤੀ ਤਾਂ ਨਾਮਜ਼ਦ ਵਿਅਕਤੀ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਏ ਅਤੇ ਮੌਕੇ 'ਤੇ ਪੁਲਸ ਨੇ 15 ਹਜ਼ਾਰ ਲਿਟਰ ਲਾਹਣ ਅਤੇ 15 ਤਰਪਾਲਾਂ ਬਰਾਮਦ ਕੀਤੀਆਂ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ।


author

Baljit Singh

Content Editor

Related News