15 ਅਗਸਤ ਸਬੰਧੀ ਪੁਲਸ ਵਲੋਂ ਸਖਤ ਸੁਰੱਖਿਆ ਪ੍ਰਬੰਧ

Tuesday, Aug 08, 2017 - 10:59 AM (IST)

15 ਅਗਸਤ ਸਬੰਧੀ ਪੁਲਸ ਵਲੋਂ ਸਖਤ ਸੁਰੱਖਿਆ ਪ੍ਰਬੰਧ

ਖਰੜ (ਅਮਰਦੀਪ) : 15 ਅਗਸਤ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਖਰੜ ਸ਼ਹਿਰ ਅੰਦਰ ਪੁਲਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਪੁਲਸ ਵੱਲੋਂ ਸ਼ਹਿਰ ਅਤੇ ਹਾਈਵੇ 'ਤੇ ਨਾਕਾਬੰਦੀ ਕਰਕੇ ਹਰ ਵਾਹਨ 'ਤੇ ਬਾਜ਼ ਅੱਖ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਸਤਨਾਮ ਸਿੰਘ, ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਭਗਵੰਤ ਸਿੰਘ, ਥਾਣਾ ਬਲੌਂਗੀ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਅਤੇ ਦਿਹਾਤੀ ਖੇਤਰਾਂ ਵਿਚ ਪੁਲਸ ਗਸ਼ਤ ਵਿਚ ਵੀ ਵਾਧਾ ਕੀਤਾ ਗਿਆ ਹੈ। ਵਧੇਰੇ ਭੀੜ ਵਾਲੀਆਂ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ।


Related News