15 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ

11/18/2017 3:03:06 AM

ਕਪੂਰਥਲਾ,  (ਭੂਸ਼ਣ)-  ਥਾਣਾ ਕੋਤਵਾਲੀ ਦੀ ਪੁਲਸ ਨੇ ਸੁਭਾਨਪੁਰ ਮਾਰਗ 'ਤੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਟੀਮ ਦੇ ਨਾਲ ਸੁਭਾਨਪੁਰ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਪਲਾਸਟਿਕ ਦੀ ਕੇਨੀ ਚੁੱਕੀ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਮਹਿਤਾਬ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਬੂਟਾ ਦੱਸਿਆ। ਮੁਲਜ਼ਮ ਤੋਂ ਬਰਾਮਦ ਕੇਨੀ 'ਚੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਹਿਰਾਸਤ 'ਚ ਭੇਜ ਦਿੱਤਾ ਹੈ।


Related News