ਦੂਜੇ ਦਿਨ ਪੰਜਾਬ ''ਚ 15 ਉਮੀਦਵਾਰਾਂ ਨੇ ਕਾਗਜ਼ ਭਰੇ

Wednesday, Apr 24, 2019 - 01:36 AM (IST)

ਦੂਜੇ ਦਿਨ ਪੰਜਾਬ ''ਚ 15 ਉਮੀਦਵਾਰਾਂ ਨੇ ਕਾਗਜ਼ ਭਰੇ

ਚੰਡੀਗੜ੍ਹ (ਭੁੱਲਰ)— 19 ਮਈ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਲਈ ਪੰਜਾਬਵਿਚ ਨਾਮਜ਼ਦਗੀਆਂ ਦੇ ਦੂਜੇ ਦਿਨ ਅੱਜ 15 ਉਮੀਦਵਾਰਾਂ ਵਲੋਂ ਕਾਗਜ਼ ਭਰੇ ਗਏ ਹਨ। ਪਹਿਲੇ ਦਿਨ 9 ਉਮੀਦਵਾਰਾਂ ਨੇ ਕਾਗਜ਼ ਭਰੇ ਸਨ, ਜਿਸ ਤੋਂ ਬਾਅਦ ਹੁਣ 2 ਦਿਨਾਂ 'ਚ ਕਾਗਜ਼ ਭਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ। ਅੱਜ ਭਰੇ ਗਏ ਕਾਗਜ਼ਾ ਬਾਰੇ ਜਾਣਕਾਰੀ ਦਿੰਦਿਆਂ ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਗੁਰਜੀਤ ਸਿੰਘ ਔਜਲਾ ਅਤੇ ਸੁਖਜਿੰਦਰ ਸਿੰਘ ਔਜਲਾ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਕਾਂਗਰਸ ਪਾਰਟੀ ਦੇ ਜਸਬੀਰ ਸਿੰਘ ਗਿੱਲ ਅਤੇ ਹਰਪਿੰਦਰ ਜੀਤ ਸਿੰਘ ਵਲੋਂ, ਲੋਕ ਸਭਾ ਹਲਕਾ ਜਲੰਧਰ ਲਈ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਦੇ ਕਸ਼ਮੀਰ ਸਿੰਘ ਵਲੋਂ, ਲੋਕ ਸਭਾ ਹਲਕਾ ਹੁਸ਼ਿਆਰਪੁਰ (ਐਸ.ਸੀ.) ਲਈ ਕਾਂਗਰਸ ਪਾਰਟੀ ਦੇ ਰਾਜਕੁਮਾਰ ਅਤੇ ਸੋਨੀਆ ਵਲੋਂ, ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (ਐਸ.ਸੀ) ਲਈ ਆਜ਼ਾਦ ਉਮੀਦਵਾਰ ਐਡਵੋਕੇਟ ਪ੍ਰਭਜੋਤ ਸਿੰਘ ਅਤੇ ਜੈ ਜਵਾਨ ਜੈ ਕਿਸਾਨ ਪਾਰਟੀ ਦੀ ਬਲਵਿੰਦਰ ਕੌਰ ਵਲੋਂ, ਲੋਕ ਸਭਾ ਹਲਕਾ ਫਰੀਦਕੋਟ ਲਈ ਆਜ਼ਾਦ ਉਮੀਦਵਾਰ ਦਰਸ਼ਨ ਸਿੰਘ ਵਲੋਂ, ਲੋਕ ਸਭਾ ਹਲਕਾ ਬਠਿੰਡਾ ਲਈ ਆਜ਼ਾਦ ਉਮੀਦਵਾਰ ਜਸਵੰਤ ਸਿੰਘ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਿਸਟ-ਲੈਨਿਨਸਟ) (ਲਿਬਰੇਸ਼ਨ) ਦੇ ਭਗਵੰਤ ਸਿੰਘ ਵਲੋਂ ਅਤੇ ਲੋਕ ਸਭਾ ਹਲਕਾ ਪਟਿਆਲਾ ਲਈ ਆਜ਼ਾਦ ਉਮੀਦਵਾਰ ਗੁਰਨਾਮ ਸਿੰਘ ਅਤੇ ਜਸਬੀਰ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।


author

satpal klair

Content Editor

Related News