ਫਿਰੋਜ਼ਪੁਰ ’ਚ ICICI ਬੈਂਕ ਨਾਲ ਆਨਲਾਈਨ 15 ਕਰੋੜ 47 ਲੱਖ ਰੁਪਏ ਦੀ ਠੱਗੀ
Saturday, Oct 21, 2023 - 06:37 PM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਮਾਲ ਰੋਡ ’ਤੇ ਸਥਿਤ ਆਈ. ਸੀ. ਆਈ. ਸੀ. ਆਈ ਬੈਂਕ ’ਚੋਂ ਕਿਸੇ ਅਣਪਛਾਤੇ ਵਿਅਕਤੀ ਨੇ ਬੈਂਕ ਦੇ ਸਾਫ਼ਟਵੇਅਰ ਰਾਹੀਂ ਕਰੋੜਾਂ ਰੁਪਏ ਚੋਰੀ ਕਰ ਲਏ। ਇਸ ਘਟਨਾ ਸਬੰਧੀ ਬੈਂਕ ਅਧਿਕਾਰੀਆਂ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਆਈ. ਪੀ. ਸੀ. ਅਤੇ ਇਨਫਰਮੇਸ਼ਨ ਟੈਕਨਾਲੋਜੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਕਾਰਵਾਈ, ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਸਣੇ 8 ਕੰਪਨੀਆਂ ਦੇ ਪਰਮਿਟ ਰੱਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਆਈ.ਸੀ.ਆਈ.ਸੀ.ਆਈ ਬੈਂਕ ਦੇ ਅਧਿਕਾਰੀਆਂ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਆਈ. ਸੀ. ਆਈ. ਸੀ. ਆਈ. ਬੈਂਕ ਲਿਮਟਿਡ ਫਿਰੋਜ਼ਪੁਰ ਸ਼ਹਿਰ ਦੇ ਬੈਂਕ ਦੇ ਸਾਫਟਵੇਅਰ ਵਿਚੋਂ 15 ਕਰੋੜ 47 ਲੱਖ 46 ਹਜ਼ਾਰ 177 ਰੁਪਏ ਚੋਰੀ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਪੁਲਸ ਨੂੰ ਇਹ ਸ਼ਿਕਾਇਤ ਮੋਹਾਲੀ ਤੋਂ ਮਿਲੀ ਸੀ ਅਤੇ ਜਾਂਚ ਤੋਂ ਬਾਅਦ ਫਿਰੋਜ਼ਪੁਰ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੈਂਕ ਦੇ ਸਾਫਟਵੇਅਰ ਤੋਂ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜਲਦ ਹੀ ਦੋਸ਼ੀ ਨੂੰ ਪੁਲਸ ਗ੍ਰਿਫਤਾਰ ਕਰ ਲਵੇਗੀ।
ਇਹ ਵੀ ਪੜ੍ਹੋ : ਖਰੜ ’ਚ ਭਰਾ ਵਲੋਂ ਅੰਜਾਮ ਦਿੱਤੇ ਗਏ ਤੀਹਰੇ ਕਤਲ ਕਾਂਡ ’ਚ ਪੁਲਸ ਜਾਂਚ ਦੌਰਾਨ ਵੱਡੀ ਗੱਲ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8