ਅਮਰੀਕਾ ਭੇਜਣ ਦੇ ਨਾਂ ''ਤੇ 15 ਲੱਖ ਦੀ ਠੱਗੀ, ਜੇਲ ਭੇਜਿਆ
Tuesday, Jan 30, 2018 - 06:43 AM (IST)
ਖਮਾਣੋਂ, (ਜਟਾਣਾ)- ਖਮਾਣੋਂ ਪੁਲਸ ਨੇ ਖਮਾਣੋਂ ਦੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 15 ਲੱਖ ਦੀ ਠੱਗੀ ਮਾਰਨ ਵਾਲੇ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਜੇਲ ਭੇਜ ਦਿੱਤਾ ਗਿਆ ਹੈ।
ਥਾਣੇਦਾਰ ਤਰਨਜੀਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਵਾਸੀ ਖਮਾਣੋਂ ਨੇ ਪੁਲਸ ਨੂੰ ਲਿਖਤੀ ਦਰਖਾਸਤ ਦਿੱਤੀ ਸੀ ਕਿ ਜਗਦੇਵ ਸਿੰਘ ਪੁੱਤਰ ਉਜਾਗਰ ਸਿੰਘ ਨੇ ਉਸ ਨੂੰ ਅਮਰੀਕਾ ਭੇਜਣ ਬਦਲੇ 25 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਸ ਨੇ ਸੁਖਵਿੰਦਰ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ ਬਕਾਇਆ 15 ਲੱਖ ਰੁਪਏ ਵਾਪਸ ਕੀਤੇ, ਜਿਸ ਤੇ ਪੁਲਸ ਨੇ ਲੰਮੀ ਪੜਤਾਲ ਕਰਦਿਆਂ ਉਕਤ ਜਗਦੇਵ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਜੇਲ ਭੇਜ ਦਿੱਤਾ ਹੈ।
