ਪੰਜਾਬ ਦੀ ਇਹ ਕੇਂਦਰੀ ਜੇਲ੍ਹ ਸੁਰਖੀਆਂ ’ਚ, 15 ਮੋਬਾਈਲ ਫੋਨ ਤੇ 9 ਸਿਮ ਬਰਾਮਦ
Monday, Jan 05, 2026 - 10:53 AM (IST)
ਤਰਨਤਾਰਨ (ਰਮਨ ਚਾਵਲਾ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਜੋ ਆਏ ਦਿਨ ਸੁਰਖੀਆਂ ’ਚ ਨਜ਼ਰ ਆਉਂਦੀ ਹੈ, ਵਿਖੇ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ ਉਸ ਅੰਦਰੋਂ 15 ਮੋਬਾਈਲ ਫੋਨ ਅਤੇ 9 ਸਿਮਾਂ ਬਰਾਮਦ ਕਰਨ ’ਚ ਸਫਲਤਾ ਹੋਈ ਪ੍ਰਾਪਤ ਹੋਈ। ਇਸ ਸਬੰਧੀ ਥਾਣਾ ਗੋਇੰਦਵਾਲ ਦੀ ਪੁਲਸ ਨੇ ਕੁੱਲ 5 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5,6,7, ਤੇ 8 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਪੂਰਾ ਦਿਨ...
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਜੇਲ੍ਹ ਦੇ ਵੱਖ-ਵੱਖ ਹਿੱਸਿਆਂ ’ਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਉਸ ਅੰਦਰੋਂ ਕੁੱਲ 15 ਮੋਬਾਈਲ ਫੋਨ ਜੋ ਵੱਖ-ਵੱਖ ਕੰਪਨੀਆਂ ਦੇ ਬਣੇ ਹੋਏ ਹਨ ਤੋਂ ਇਲਾਵਾ 9 ਸਿਮਾਂ ਜੋ ਵੱਖ-ਵੱਖ ਕੰਪਨੀਆਂ ਵੱਲੋਂ ਜਾਰੀ ਕੀਤੀਆਂ ਗਈਆਂ ਹਨ ਨੂੰ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਜਿਸ ਦੇ ਸਬੰਧ ’ਚ ਜੇਲ੍ਹ ਦੇ ਸਹਾਇਕ ਸੁਪਰਡੈਂਟਾਂ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ ਥਾਣਾ ਗੋਇੰਦਵਾਲ ਸਾਹਿਬ ਵਿਖੇ ਗੁਰਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਰੱਤੋਕੇ ,ਦਲੇਰ ਸਿੰਘ ਪੁੱਤਰ ਮਲਕੀਤ ਸਿੰਘ, ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚੋਹਲਾ ਸਾਹਿਬ, ਗੋਲਡੀ ਪੁੱਤਰ ਦਾਰਾ ਸਿੰਘ ਵਾਸੀ ਤਰਨਤਾਰਨ ਅਤੇ ਪਰਮਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਤਰਨਤਾਰਨ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਵੱਲੋਂ ਇਹ ਮੋਬਾਈਲ ਫੋਨ ਕਿਸ ਕੰਮ ਲਈ ਵਰਤੋਂ ਵਿਚ ਲਿਆਂਦੇ ਜਾ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
