ਰਿਮਾਂਡ ''ਤੇ ਆਇਆ ਮੁਲਜ਼ਮ ਨਿਕਲਿਆ ਕੋਰੋਨਾ ਪਾਜ਼ੇਟਿਵ, 3 ਪੁਲਸ ਮੁਲਾਜ਼ਮਾਂ ਸਣੇ 15 ਨਵੇਂ ਮਾਮਲੇ
Tuesday, Jul 07, 2020 - 02:33 PM (IST)
ਮੋਗਾ (ਸੰਦੀਪ ਸ਼ਰਮਾ) : ਮੋਗਾ 'ਚ ਅੱਜ ਕੋਰੋਨਾ ਦੇ 15 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਮੋਗਾ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 136 ਹੋ ਗਈ ਹੈ, ਜਿਨ੍ਹਾਂ 'ਚੋਂ 4 ਲੋਕ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਦੱਸ ਦਈਏ ਕਿ ਜਿੱਥੇ ਮੋਗਾ 'ਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਣ ਨਾਲ ਸਿਹਤ ਮਹਿਕਮੇ 'ਚ ਚਿੰਤਾ ਪਾਈ ਜਾ ਰਹੀ ਹੈ, ਉੱਥੇ ਹੀ ਲੋਕਾਂ 'ਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਆਏ ਪਾਜ਼ੇਟਿਵ ਕੇਸਾਂ 'ਚ 3 ਕੁਵੈਤ ਤੋਂ ਵਾਪਸ ਪਰਤੇ ਵਿਅਕਤੀ ਸਨ, 5 ਮੋਗਾ ਸ਼ਹਿਰ 'ਚ ਪਹਿਲਾਂ ਤੋਂ ਆਏ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚੋਂ ਆਏ ਹਨ। 3 ਪੁਲਸ ਕਰਮਚਾਰੀ, 2 ਹੋਰ ਵਿਅਕਤੀ, 1 ਟੀ. ਬੀ. ਦਾ ਮਰੀਜ਼ ਅਤੇ 1 ਪੁਲਸ ਰਿਮਾਂਡ 'ਤੇ ਆਇਆ ਮੁਲਜ਼ਮ ਸ਼ਾਮਲ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪ੍ਰਵੇਸ਼ ਕਰਨ ਜਾਂ ਲੰਘਣ ਵਾਲੇ ਯਾਤਰੀ ਇਸ ਤਰ੍ਹਾਂ ਕਰ ਸਕਦੇ ਹਨ ਈ-ਰਜਿਸਟ੍ਰੇਸ਼ਨ
ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6605 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1015, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 926, ਲੁਧਿਆਣਾ 'ਚ 1104, ਸੰਗਰੂਰ 'ਚ 544 ਕੇਸ, ਪਟਿਆਲਾ 'ਚ 406, ਮੋਹਾਲੀ (ਐੱਸ. ਏ. ਐੱਸ. ਨਗਰ) 317, ਗੁਰਦਾਸਪੁਰ 'ਚ 270 ਕੇਸ, ਪਠਾਨਕੋਟ 'ਚ 231, ਤਰਨਤਾਰਨ 207, ਹੁਸ਼ਿਆਰਪੁਰ 'ਚ 189, ਨਵਾਂਸ਼ਹਿਰ 'ਚ 180, ਮੁਕਤਸਰ 139, ਫਤਿਹਗੜ੍ਹ ਸਾਹਿਬ 'ਚ 127, ਫਰੀਦਕੋਟ 127, ਰੋਪੜ 'ਚ 114, ਮੋਗਾ 'ਚ 136, ਫਾਜ਼ਿਲਕਾ 103, ਫਿਰੋਜ਼ਪੁਰ 'ਚ 119, ਬਠਿੰਡਾ 115, ਕਪੂਰਥਲਾ 114, ਬਰਨਾਲਾ 'ਚ 71, ਮਾਨਸਾ 'ਚ 51 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4653 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1766 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 171 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਦੇ ਪ੍ਰਧਾਨ ਬਣੇ ਸੁਖਦੇਵ ਸਿੰਘ ਢੀਂਡਸਾ